ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲੌਂਗੋਵਾਲ ਵਿਖੇ ਸਜਾਇਆ ਗਿਆ ਨਗਰ ਕੀਰਤਨ
ਲੌਂਗੋਵਾਲ (ਸੰਗਰੂਰ), 5 ਨਵੰਬਰ (ਸ.ਸ.ਖੰਨਾ,ਵਿਨੋਦ) - ਬਵੰਜਾ ਸ਼ਹੀਦਾਂ ਦੀ ਮਹਾਨ ਧਰਤੀ ਲੌਂਗੋਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੀ ਪੱਤੀ ਦੁੱਲਟ ਦੇ ਗੁਰਦੁਆਰਾ ਯਾਦਗਾਰ ਸ਼ਹੀਦਾਂ ਤੋਂ ਸੰਗਤਾਂ ਵਲੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ । ਰਸਤੇ ਵਿਚ ਸੰਗਤਾਂ ਦੇ ਲਈ ਵੱਖ ਵੱਖ ਪਕਵਾਨਾ ਅਤੇ ਫ਼ਲਾਂ ਆਦਿ ਦੇ ਲੰਗਰ ਲਗਾਏ ਗਏ ਗਏ ਸਨ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਗੁਰਜੰਟ ਸਿੰਘ ਦੁੱਲਟ, ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਜਸਵੀਰ ਸਿੰਘ ਲੌਂਗੋਵਾਲ,ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ, ਮੈਂਬਰ ਸਾਹਿਬਾਨ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਪਾਲਕੀ ਸਾਹਿਬ ਦੇ ਨਾਲ ਆਪਣੀਆਂ ਹਾਜ਼ਰੀਆਂ ਭਰ ਰਹੀਆਂ ਹਨ।
;
;
;
;
;
;
;
;
;