JALANDHAR WEATHER

ਪਿੰਡ ਲੋਹਗੜ੍ਹ 'ਚ ਸ਼ਰਧਾਪੂਰਵਕ ਮਨਾਇਆ ਗਿਆ ਪ੍ਰਕਾਸ਼ ਪੁਰਬ

ਮਹਿਲ ਕਲਾਂ (ਬਰਨਾਲਾ), 5 ਨਵੰਬਰ (ਅਵਤਾਰ ਸਿੰਘ ਅਣਖੀ) - ਗੁਰਦੁਆਰਾ ਹਵੇਲੀ ਸਾਹਿਬ ਪਿੰਡ ਲੋਹਗੜ੍ਹ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਪ੍ਰਸਿੱਧ ਰਾਗੀ ਜਥਿਆਂ ਅਤੇ ਸੰਤਾਂ ਮਹਾਂਪੁਰਸ਼ਾਂ ਨੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਉਂਦਿਆਂ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦਾ ਸ਼ੰਦੇਸ਼, ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਣ ਦੀ ਅਪੀਲ ਕੀਤੀ। ਪ੍ਰਬੰਧਕਾਂ ਵਲੋਂ ਲਗਾਏ ਗਏ ਮੁਫ਼ਤ ਕੈਂਪ ਵਿਚ ਸਾਹ ਦਮੇ ਦੇ 400 ਮਰੀਜ਼ਾਂ ਨੂੰ ਮੁਫ਼ਤ ਦੇਸੀ ਦਵਾਈ ਖੁਆਈ ਗਈ। ਮੁੱਖ ਸੇਵਾਦਾਰ ਬਾਬਾ ਗੁਰਚਰਨ ਸਿੰਘ ਬੱਡੋ ਨੇ ਸਾਰਿਆਂ ਦਾ ਧੰਨਵਾਦ ਕਰਦਿਆ ਵੱਖ-ਵੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ