ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ
ਨਨਕਾਣਾ ਸਾਹਿਬ (ਪਾਕਿਸਤਾਨ), 5 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿਚ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਸੂਬਾਈ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਸਮੇਤ ਹੋਰ ਪ੍ਰਬੰਧਕ ਤੇ ਹਜ਼ਾਰਾਂ ਸੰਗਤਾਂ ਸ਼ਾਮਿਲ ਹੋਈਆਂ। ਇਹ ਨਗਰ ਕੀਰਤਨ ਵਿਸ਼ੇਸ਼ ਤੌਰ ਉਤੇ ਵਿਛਾਏ ਰੈੱਡ ਕਾਰਪੈਟ ਉਤੇ ਚਲਦਾ ਹੋਇਆ ਤੇ ਨਨਕਾਣਾ ਸਾਹਿਬ ਦੇ ਮੁੱਖ ਬਾਜ਼ਾਰ ਵਿਚੋਂ ਗੁਜ਼ਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਜਨਮ ਅਸਥਾਨ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।
;
;
;
;
;
;
;
;
;