ਪੁਲਿਸ ਵਲੋਂ ਨਸ਼ਾ ਤਸਕਰਾਂ ਦੀ ਕਰੋੜਾਂ ਦੀ ਪ੍ਰਾਪਰਟੀ ਫਰੀਜ਼
ਚੋਗਾਵਾਂ, ਅੰਮ੍ਰਿਤਸਰ, 5 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਡੀ.ਜੀ.ਪੀ. ਪੰਜਾਬ, ਡੀ.ਆਈ.ਜੀ. ਬਾਰਡਰ ਰੇਂਜ ਅਤੇ ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੀ ਪੁਲਿਸ ਵਲੋਂ 4 ਨਸ਼ਾ ਤਸਕਰਾਂ ਦੀ 1 ਕਰੋੜ 33 ਲੱਖ 42 ਹਜ਼ਾਰ 500 ਰੁਪਏ ਦੀ ਪ੍ਰਾਪਰਟੀ ਫਰੀਜ਼ ਕੀਤੀ ਗਈ। ਜਾਣਕਾਰੀ ਦਿੰਦਿਆਂ ਥਾਣਾ ਲੋਪੋਕੇ ਦੇ ਐਸ.ਐਚ.ਓ. ਸਤਪਾਲ ਸਿੰਘ ਛੀਨਾ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਸਖਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਪਿੰਡ ਵਣੀਏ-ਕੇ ਦੇ ਨਸ਼ਾ ਤਸਕਰ ਜੋਧਬੀਰ ਸਿੰਘ ਕੋਹਾਲੀ ਪੁੱਤਰ ਕਾਰਜ ਸਿੰਘ ਦੀ 59 ਲੱਖ 50 ਹਜ਼ਾਰ ਰੁਪਏ ਦੀ ਪ੍ਰਾਪਰਟੀ, ਬਲਵਿੰਦਰ ਸਿੰਘ ਬੌਬੀ ਪੁੱਤਰ ਨਿਰਮਲ ਸਿੰਘ ਵਾਸੀ ਚੀਚਾ ਦੀ 11 ਲੱਖ 52 ਹਜ਼ਾਰ 500 ਰੁਪਏ ਦੀ ਪ੍ਰਾਪਰਟੀ, ਗੁਰਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਚੀਚਾ ਦੀ 62 ਲੱਖ ਰੁਪਏ ਦੀ ਪ੍ਰਾਪਰਟੀ ਅਤੇ ਲਵਪ੍ਰੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਰਾਜਾਤਾਲ ਦੀ ਪ੍ਰਾਪਰਟੀ ਫਰੀਜ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀਆਂ ਖਿਲਾਫ ਪੁਲਿਸ ਥਾਣਾ ਲੋਪੋਕੇ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਅਧੀਨ ਮੁਕੱਦਮੇ ਦਰਜ ਹਨ। ਦੋਸ਼ੀ ਜੇਲ੍ਹ ਵਿਚ ਹਨ। ਉਨ੍ਹਾਂ ਨਸ਼ਾ ਤਸਕਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣਾ ਇਹ ਕਾਲਾ ਕਾਰੋਬਾਰ ਬੰਦ ਕਰ ਦੇਣ ਨਹੀਂ ਤਾਂ ਉਨ੍ਹਾਂ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਏ.ਐਸ.ਆਈ. ਮੇਜਰ ਸਿੰਘ ਸਮੇਤ ਥਾਣਾ ਲੋਪੋਕੇ ਦੀ ਪੁਲਿਸ ਹਾਜ਼ਰ ਸੀ।
;
;
;
;
;
;
;
;