ਬੇਹੋਸ਼ੀ ਦੀ ਹਾਲਤ 'ਚ ਮਿਲੇ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ
ਕਪੂਰਥਲਾ, 5 ਨਵੰਬਰ (ਅਮਨਜੋਤ ਸਿੰਘ ਵਾਲੀਆ)-ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦੇ ਗਏ ਅਣਪਛਾਤੇ ਵਿਅਕਤੀ ਦੀ ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਫੱਤੂਢੀਂਗਾ ਦੇ ਏ.ਐਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫੱਤੂਢੀਂਗਾ ਪੁਰਾਣਾ ਬੱਸ ਅੱਡਾ ਨੇੜੇ ਇਕ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੈ, ਜਿਸ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ ਰਖਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਵਿਅਕਤੀ ਨੇ ਕਾਲੇ ਰੰਗ ਦੀ ਟੀ-ਸ਼ਰਟ ਤੇ ਚਾਦਰ ਲਈ ਹੋਈ ਸੀ। ਉਨ੍ਹਾਂ ਦੱਸਿਆ ਕਿ ਅਜੇ ਤੱਕ ਵਿਅਕਤੀ ਦੀ ਸ਼ਨਾਖਤ ਨਹੀਂ ਹੋ ਸਕੀ ਅਤੇ ਆਸ-ਪਾਸ ਦੇ ਇਲਾਕੇ ਤੋਂ ਉਕਤ ਵਿਅਕਤੀ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।
;
;
;
;
;
;
;
;
;