ਬਿਹਾਰ ਚੋਣਾਂ- ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਾਈ ਵੋਟ
ਪਟਨਾ, 6 ਨਵੰਬਰ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਬਖਤਿਆਰਪੁਰ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਨੇ ਆਪਣੀ ਸਿਆਹੀ ਵਾਲੀ ਉਂਗਲੀ ਦਿਖਾ ਕੇ ਵੋਟ ਪਾਉਣ ਦਾ ਸੁਨੇਹਾ ਦਿੱਤਾ। ਜੇ.ਡੀ.ਯੂ. ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਸੰਜੇ ਝਾਅ ਜੋ ਉਨ੍ਹਾਂ ਨਾਲ ਮੌਜੂਦ ਸਨ, ਨੇ ਦਾਅਵਾ ਕੀਤਾ ਕਿ ਐਨ.ਡੀ.ਏ. ਵੱਡੀ ਜਿੱਤ ਲਈ ਤਿਆਰ ਹੈ। ਉਨ੍ਹਾਂ ਨੇ ਸਾਰੇ ਵੋਟਰਾਂ ਨੂੰ ਲੋਕਤੰਤਰ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ।
;
;
;
;
;
;
;
;