ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਨਿਹੰਗ ਸਿੰਘ ਫੌਜਾਂ ਵਲੋਂ ਕੱਢਿਆ ਜਾ ਰਿਹਾ ਹੈ ਮਹੱਲਾ
ਕਪੂਰਥਲਾ, 6 ਨਵੰਬਰ (ਅਮਰਜੀਤ ਕੋਮਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਬੁੱਢਾ ਦਲ ਦੀ ਅਗਵਾਈ ਹੇਠ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਤੋਂ ਵਿਸ਼ਾਲ ਮਹੱਲਾ ਕੱਢਿਆ ਜਾ ਰਿਹਾ ਹੈ। ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਫੌਜਾਂ ਮਹੱਲਾ ਕੱਢਣ ਲਈ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਪਹੁੰਚ ਗਈਆਂ ਹਨ।
ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਚੱਲ ਰਹੇ ਹਨ ਅਤੇ ਕੁਝ ਹੀ ਸਮੇਂ ਬਾਅਦ ਨਿਹੰਗ ਸਿੰਘ ਫੌਜਾਂ ਵਲੋਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਮਹੱਲਾ ਸਜਾਇਆ ਜਾ ਰਿਹਾ ਹੈ।
;
;
;
;
;
;
;
;