ਅੰਮ੍ਰਿਤਸਰ ਦੇ ਪਿੰਡ ਜਠੌਲ ਵਿਚ ਸਮੱਗਲਰ ਦੀ ਕੋਠੀ ਕੀਤੀ ਢਹਿ ਢੇਰੀ
ਅਟਾਰੀ, (ਅੰਮ੍ਰਿਤਸਰ) 6 ਨਵੰਬਰ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਪਿੰਡ ਜਠੌਲ ਵਿਚ ਇਕ ਸਮਗਲਰ ਦੀ ਕੋਠੀ ਢਹਿ ਢੇਰੀ ਕੀਤੀ ਗਈ ਹੈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ, ਨਾਇਬ ਤਹਿਸੀਲਦਾਰ ਤਰਸੇਮ ਲਾਲ ਅਟਾਰੀ, ਡੀ.ਐਸ.ਪੀ. ਅਟਾਰੀ ਯਾਦਵਿੰਦਰ ਸਿੰਘ, ਪੁਲਿਸ ਥਾਣਾ ਘਰਿੰਡਾ ਦੇ ਐਸ.ਐਚ.ਓ. ਅਮਨਦੀਪ ਸਿੰਘ, ਐਸ.ਐਚ.ਓ. ਕੰਬੋਅ ਅਜੇਪਾਲ ਸਿੰਘ, ਗਰਦੌਰ ਰਮਨ ਕੁਮਾਰ, ਪਟਵਾਰੀ ਲਵਪ੍ਰੀਤ ਸਿੰਘ ਜਠੌਲ ਮੌਜੂਦ ਸਨ, ਜਿਨਾਂ ਨਾਲ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਸੀ। ਐਸ.ਐਸ.ਪੀ. ਮਨਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਛੇੜੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੇ ਸਮੱਗਲਰ ’ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਬਿੱਲਾ ਵਾਸੀ ਪਿੰਡ ਜਠੌਲ ’ਤੇ 6 ਪਰਚੇ ਦਰਜ ਹਨ ਅਤੇ ਜੰਮੂ ਕਸ਼ਮੀਰ ਦੀ ਜੇਲ੍ਹ ਵਿਚ ਸਜ਼ਾ ਭੁਗਤ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਕੋਲੋਂ 36 ਕਿਲੋ ਹੈਰੋਇਨ ਫੜੀ ਗਈ ਸੀ। ਇਸ ਦੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਨਾਲ ਸੰਬੰਧ ਹਨ, ਜਾਸੂਸੀ ਕਰਨ ਅਤੇ ਸਮਗਲਿੰਗ ਦੇ ਪਰਚੇ ਵੀ ਦਰਜ ਹਨ।
;
;
;
;
;
;
;
;