ਨਸ਼ੱਈ ਨੌਜਵਾਨ ਨੇ ਕੀਤੀ ਆਤਮ-ਹੱਤਿਆ
ਹਠੂਰ, 6 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਇਥੋਂ ਨਜ਼ਦੀਕੀ ਪਿੰਡ ਰਸੂਲਪੁਰ ਵਿਖੇ ਅੱਜ ਦੁਪਹਿਰ ਸਮੇਂ ਇਕ ਨੌਜਵਾਨ ਵਲੋਂ ਲੋਪੋ ਰੋਡ 'ਤੇ ਸਥਿਤ ਬੱਸ ਅੱਡੇ ਵਿਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਗਈ। ਸੂਤਰਾਂ ਅਨੁਸਾਰ ਉਕਤ ਨੌਜਵਾਨ ਜਿਸ ਦਾ ਨਾਂਅ ਹਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਉਮਰ ਕਰੀਬ 30 ਸਾਲ ਚਿੱਟੇ ਨਸ਼ੇ ਦਾ ਆਦੀ ਸੀ, ਨੇ ਚਿੱਟਾ ਨਾ ਮਿਲਣ ਦੀ ਸੂਰਤ ਵਿਚ ਆਪਣੇ-ਆਪ ਨੂੰ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਮੌਕੇ 'ਤੇ ਪੁੱਜੀ ਪੁਲਿਸ ਥਾਣਾ ਹਠੂਰ ਦੇ ਮੁਖੀ ਐੱਸ. ਐੱਚ. ਓ. ਕੁਲਜਿੰਦਰ ਸਿੰਘ ਗਰੇਵਾਲ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਰਨ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਹੀ ਪਤਾ ਲੱਗੇਗਾ।
;
;
;
;
;
;
;
;