JALANDHAR WEATHER

ਰਾਜਾ ਵੜਿੰਗ ਨੇ ਸਵ. ਬੂਟਾ ਸਿੰਘ ਮਾਮਲੇ 'ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਣ ਤੋਂ ਮੰਗੀ ਛੋਟ

ਚੰਡੀਗੜ੍ਹ, 6 ਨਵੰਬਰ-ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਵਕੀਲ ਰਾਹੀਂ ਸਵਰਗੀ ਬੂਟਾ ਸਿੰਘ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਚ ਪੇਸ਼ ਹੋਣ ਤੋਂ ਛੋਟ ਮੰਗੀ। ਜ਼ਿਲ੍ਹਾ ਚੋਣ ਅਧਿਕਾਰੀ, ਤਰਨ ਤਾਰਨ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਣ ਤੋਂ ਛੋਟ ਮੰਗੀ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਐਸ.ਐਸ.ਪੀ. ਕਪੂਰਥਲਾ ਤੋਂ ਰਿਪੋਰਟ ਦੀ ਕਾਪੀ ਮੰਗੀ ਹੈ। ਐਡਵੋਕੇਟ ਅਰਸ਼ਪ੍ਰੀਤ ਸਿੰਘ ਖਡਿਆਲ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੇਸ਼ ਹੋਏ ਜਿਨ੍ਹਾਂ ਨੂੰ ਸਵ. ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਬਾਰੇ ਕੀਤੀਆਂ ਟਿੱਪਣੀਆਂ ਦੇ ਸਬੰਧ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਤਲਬ ਕੀਤਾ ਗਿਆ ਸੀ ਪਰ ਉਹ ਮੌਕੇ 'ਤੇ ਕਮਿਸ਼ਨ ਅੱਗੇ ਪਾਵਰ ਆਫ਼ ਅਟਾਰਨੀ ਪੇਸ਼ ਕਰਨ ਵਿਚ ਅਸਮਰੱਥ ਰਹੇ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਵਕੀਲ ਰਾਹੀਂ ਉਪ ਚੋਣ ਦੇ ਮੱਦੇਨਜ਼ਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਚ ਪੇਸ਼ ਹੋਣ ਤੋਂ ਛੋਟ ਮੰਗੀ, ਚੋਣਾਂ ਤੋਂ ਬਾਅਦ ਦੀ ਤਰੀਕ ਮੰਗੀ। ਇਸ ਦੌਰਾਨ, ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ, ਤਰਨ ਤਾਰਨ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਣ ਤੋਂ ਛੋਟ ਮੰਗੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ