JALANDHAR WEATHER

ਗੁ: ਸ੍ਰੀ ਛੇਹਰਟਾ ਸਾਹਿਬ ਤੋਂ ਸਵੇਰੇ ਸ਼ਹੀਦੀ ਸਾਕੇ ਸੰਬੰਧੀ ਨਗਰ ਕੀਰਤਨ ਹਰਿਮੰਦਰ ਸਾਹਿਬ ਲਈ ਹੋਵੇਗਾ ਰਵਾਨਾ

ਛੇਹਰਟਾ, 6 ਨਵੰਬਰ (ਪੱਤਰ ਪ੍ਰੇਰਕ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਮੂਹ ਸਿੱਖ ਸੰਪਰਦਾਵਾਂ, ਸੇਵਾ ਸੁਸਾਇਟੀਆਂ ਦੇ ਸਹਿਯੋਗ ਨਾਲ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਤੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਜੋ ਕਿ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਧੋਬੜੀ ਸਾਹਿਬ (ਅਸਾਮ) ਤੋਂ ਆਰੰਭ ਹੋਇਆ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਉਕਤ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਅੱਜ ਦੇਰ ਰਾਤ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਪੁੱਜੇਗਾ ਤੇ ਰਾਤ ਨੂੰ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਸ਼ਰਾਮ ਕਰਨ ਤੋਂ ਬਾਅਦ 7 ਨਵੰਬਰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ ਹੋਵੇਗਾ।

ਮੈਨੇਜਰ ਰੂਬੀ ਨੇ ਦੱਸਿਆ ਕਿ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵੱਖ-ਵੱਖ ਸੰਪਰਦਾਵਾਂ ਦੇ ਸੰਤ-ਮਹਾਪੁਰਸ਼ ਤੇ ਸੇਵਾ ਸੁਸਾਇਟੀਆਂ ਦੇ ਆਗੂ ਤੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣਗੀਆਂ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਨਗਰ ਕੀਰਤਨ ਵਿਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਲਾਹਾ ਖੱਟਣ ਤੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦਾ ਰਸਤੇ ਵਿਚ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ