ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਦਰਸ਼ਨ ਕਰਨ ਪੁੱਜੇ ਸ਼ਰਧਾਲੂ
ਸ੍ਰੀ ਪੰਜਾ ਸਾਹਿਬ, ਹਸਨ ਅਬਦਾਲ (ਪਾਕਿਸਤਾਨ), 7 ਨਵੰਬਰ (ਜਸਵੰਤ ਸਿੰਘ ਜੱਸ)- ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਆਏ ਜਥੇ ਦੀਆਂ ਸੰਗਤਾਂ ਬੀਤੀ ਦੇਰ ਰਾਤ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਪੁੱਜੀਆਂ, ਜਿਥੇ ਪਾਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਔਕਾਫ਼ ਬੋਰਡ ਦੇ ਅਧਿਕਾਰੀਆਂ ਵਲੋਂ ਜਥੇ ਦਾ ਨਿੱਘਾ ਸਵਾਗਤ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਧਰਤੀ ’ਤੇ ਸੁਸ਼ੋਭਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸੁੰਦਰ ਦੀਪਮਾਲਾ ਕੀਤੀ ਗਈ ਹੈ।
;
;
;
;
;
;
;
;