ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਜਾਰੀ
ਚੰਡੀਗੜ੍ਹ, 7 ਨਵੰਬਰ- ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਹਾਈਕੋਰਟ ਵਿਚ ਸੁਣਵਾਈ ਜਾਰੀ ਹੈ। ਜਾਣਕਾਰੀ ਅਨੁਸਾਰ ਅੱਜ ਮਜੀਠੀਆ ਸੰਬੰਧੀ ਅਹਿਮ ਫ਼ੈਸਲਾ ਆ ਸਕਦਾ ਹੈ। ਫ਼ਿਲਹਾਲ ਬਿਕਰਮ ਸਿੰਘ ਮਜੀਠੀਆ ਨਾਭਾ ਜੇਲ੍ਹ ਵਿਚ ਬੰਦ ਹਨ। ਦੱਸ ਦੇਈਏ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੀਤੀ ਗਈ ਸੀ। ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਨੇ ਜਨਵਰੀ 2022 'ਚ ਮਜੀਠਾ ਪੁਲਿਸ ਸਟੇਸ਼ਨ ਵਿਚ ਦਰਜ ਇਕ ਮਾਮਲੇ 'ਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਉਹ ਪਟੀਸ਼ਨ ਖਾਰਜ ਕਰ ਦਿੱਤੀ। ਫਿਲਹਾਲ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਹਾਈਕੋਰਟ ਵਿਚ ਸੁਣਵਾਈ ਅਜੇ ਜਾਰੀ ਹੈ।
;
;
;
;
;
;
;
;