JALANDHAR WEATHER

ਪਿੰਡ ਚੰਨਣਵਾਲ ਵਿਖੇ ਸੁਪਰ ਸੀਡਰ ਦੀ ਲਪੇਟ 'ਚ ਆਉਣ ਨਾਲ ਮਜ਼ਦੂਰ ਦੀ ਮੌਤ

ਮਹਿਲ ਕਲਾਂ, 7 ਨਵੰਬਰ (ਅਵਤਾਰ ਸਿੰਘ ਅਣਖੀ)-ਪਿੰਡ ਚੰਨਣਵਾਲ ਵਿਖੇ ਵਾਪਰੇ ਹਾਦਸੇ 'ਚ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਚੰਦ ਮਹਿਤਾ ਵਾਸੀ ਬਿਹਾਰ ਵਜੋਂ ਹੋਈ ਹੈ, ਜੋ ਕਿ ਇਕ ਕਿਸਾਨ ਗੁਰਜੰਟ ਸਿੰਘ ਚੰਨਣਵਾਲ ਦੇ ਖੇਤ 'ਚ ਕਣਕ ਦੀ ਬੀਜਾਈ ਦਾ ਕੰਮ ਕਰ ਰਿਹਾ ਸੀ। ਇਸ ਦੌਰਾਨ ਚੰਦ ਮਹਿਤਾ ਅਚਾਨਕ ਸੁਪਰ ਸੀਡਰ ਦੀ ਲਪੇਟ ਵਿਚ ਆ ਗਿਆ। ਇਸ ਹਾਦਸੇ 'ਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਮਜ਼ਦੂਰ ਆਪਣੇ ਪਿੱਛੇ ਤਿੰਨ ਬੱਚੇ ਪਤਨੀ ਅਤੇ ਪਿਤਾ ਨੂੰ ਛੱਡ ਗਿਆ ਹੈ। ਗ੍ਰਾਮ ਪੰਚਾਇਤ ਵੱਖ-ਵੱਖ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਪ੍ਰਵਾਸੀ ਮਜ਼ਦੂਰ ਦੇ ਪੀੜਤ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਇਸ ਸੰਬੰਧੀ ਥਾਣਾ ਮਹਿਲ ਕਲਾਂ ਦੇ ਏ. ਐਸ. ਆਈ. ਜਗਰੂਪ ਸਿੰਘ ਨੇ ਦੱਸਿਆ ਕਿ ਅਗਲੀ ਕਾਰਵਾਈ ਮ੍ਰਿਤਕ ਦੇ ਪਰਿਵਾਰ ਵਲੋਂ ਬਿਆਨ ਦਰਜ ਕਰਵਾਉਣ ਤੋਂ ਬਾਅਦ ਕੀਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ