JALANDHAR WEATHER

ਅਨਾਜ ਮੰਡੀ 'ਚ ਫਸਲ ਵੇਚਣ ਆਏ ਕਿਸਾਨ ਦੀਆਂ 50 ਬੋਰੀਆਂ ਝੋਨਾ ਚੋਰੀ

ਮਹਿਲ ਕਲਾਂ, 7 ਨਵੰਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਪਿੰਡ ਅਮਲਾ ਸਿੰਘ ਵਾਲਾ ਵਿਚ ਫਸਲ ਵੇਚਣ ਆਏ ਇਕ ਕਿਸਾਨ ਦੀਆਂ 50 ਬੋਰੀਆਂ ਝੋਨਾ ਚੋਰੀ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਚੋਰੀ ਦਾ ਮਾਮਲਾ ਗੁਰਤੇਜ ਸਿੰਘ ਭੱਦਲਵੱਢ ਵਲੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਦੇ ਧਿਆਨ 'ਚ ਲਿਆਂਦਾ ਗਿਆ ਹੈ। ਜਥੇਬੰਦੀ ਦੇ ਜ਼ਿਲ੍ਹਾ ਆਗੂ ਜਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ ਨੇ ਚੋਰੀ ਦੀ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਕਿਸਾਨ ਫਸਲ ਦੇ ਘੱਟ ਝਾੜ ਨਾਲ ਖਰਚਾ ਵੱਧ ਜਾਣ ਕਰਕੇ ਪਹਿਲਾਂ ਹੀ ਪ੍ਰੇਸ਼ਾਨੀ ਵਿਚੋਂ ਲੰਘ ਰਹੇ ਹਨ। ਉਪਰੋਂ ਚੋਰੀ ਦੀਆਂ ਘਟਨਾਵਾਂ ਨੇ ਨੱਕ 'ਚ ਦਮ ਕਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਚੋਰੀ ਬਾਰੇ ਥਾਣਾ ਠੁੱਲੀਵਾਲ ਵਿਖੇ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ। ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਨੇ ਕਿਹਾ ਕਿ ਜੇਕਰ ਚੋਰੀ ਦੇ ਮਾਮਲੇ ਸੰਬੰਧੀ ਇਨਸਾਫ ਨਾ ਮਿਲਿਆ ਤਾਂ ਜਥੇਬੰਦੀ ਵਲੋਂ ਅਗਲਾ ਐਕਸ਼ਨ ਉਲੀਕਿਆ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ