ਸ਼ਹੀਦੀ ਸਾਕੇ ਸੰਬੰਧੀ ਗੁ. ਧੋਬੜੀ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਪੁੱਜਾ
ਅੰਮ੍ਰਿਤਸਰ, 7 ਨਵੰਬਰ (ਹਰਮਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸੰਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪੁੱਜਾ। ਇਸ ਦੌਰਾਨ ਗਿਆਨੀ ਕੇਵਲ ਸਿੰਘ ਵਲੋਂ ਅਰਦਾਸ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਰਜਿੰਦਰ ਸਿੰਘ ਰੂਬੀ, ਜਸਪਾਲ ਸਿੰਘ ਨੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
;
;
;
;
;
;
;
;