ਜੰਮੂ ਕਸ਼ਮੀਰ: ਕੁਪਵਾੜਾ ’ਚ ਦੋ ਅੱਤਵਾਦੀ ਢੇਰ
ਸ੍ਰੀਨਗਰ,8 ਨਵੰਬਰ-ਸੁਰੱਖਿਆ ਬਲਾਂ ਨੇ ਅੱਜ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਕੇਰਨ ਸੈਕਟਰ ਵਿਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਭਾਰਤੀ ਫੌਜ ਨੂੰ ਸ਼ੁੱਕਰਵਾਰ ਨੂੰ ਕੰਟਰੋਲ ਰੇਖਾ (LoC) ਪਾਰੋਂ ਘੁਸਪੈਠ ਬਾਰੇ ਖੁਫ਼ੀਆ ਜਾਣਕਾਰੀ ਮਿਲੀ ਅਤੇ ਅੱਤਵਾਦੀਆਂ ਵਿਰੁੱਧ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਭਾਰਤੀ ਫੌਜ ਦੀ ਇਕ ਇਕਾਈ ਚਿਨਾਰ ਕੋਰ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਦੱਸਿਆ ਕਿ ਅੱਤਵਾਦੀਆਂ ਨੇ ਤਲਾਸ਼ੀ ਮੁਹਿੰਮ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਕੀਤੀ। ਸੁਰੱਖਿਆ ਬਲਾਂ ਵਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਵਿਚ ਦੋ ਅੱਤਵਾਦੀ ਮਾਰੇ ਗਏ। ਇਹ ਕਾਰਵਾਈ ਅਜੇ ਵੀ ਜਾਰੀ ਹੈ ਅਤੇ ਫੌਜ ਨੇ ਇਸਨੂੰ "ਆਪ੍ਰੇਸ਼ਨ ਪਿੰਪਲ" ਦਾ ਨਾਮ ਦਿੱਤਾ ਹੈ।
ਮਾਰੇ ਗਏ ਅੱਤਵਾਦੀਆਂ ਜਾਂ ਉਨ੍ਹਾਂ ਦੇ ਸੰਗਠਨ ਦੀ ਪਛਾਣ ਅਜੇ ਤੱਕ ਜਾਰੀ ਨਹੀਂ ਕੀਤੀ ਗਈ ਹੈ। ਇਸ਼ ਦੇ ਨਾਲ ਹੀ ਕੁਪਵਾੜਾ ਵਿੱਚ ਮੁਕਾਬਲੇ ਦੇ ਵਿਚਕਾਰ, ਜੰਮੂ-ਕਸ਼ਮੀਰ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਕਸ਼ਮੀਰ (CIK) ਨੇ ਸ਼ਨੀਵਾਰ ਨੂੰ ਘਾਟੀ ਦੀਆਂ ਕਈ ਜੇਲ੍ਹਾਂ ਵਿਚ ਛਾਪੇਮਾਰੀ ਕੀਤੀ। ਹਾਲਾਂਕਿ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਤਲਾਸ਼ੀ ਦੌਰਾਨ ਕੁਝ ਵੀ ਗੈਰ-ਕਾਨੂੰਨੀ ਬਰਾਮਦ ਹੁੰਦਾ ਹੈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸਥਾਨਕ ਮੀਡੀਆ ਰਿਪੋਰਟਾਂ ਦੇ ਅਨੁਸਾਰ ਅਧਿਕਾਰੀਆਂ ਨੇ ਇਸ ਨੂੰ ਇਕ ਨਿਯਮਤ ਨਿਰੀਖਣ ਦਾ ਹਿੱਸਾ ਦੱਸਿਆ ਅਤੇ ਕਿਹਾ ਕਿ ਇਹ ਕਾਰਵਾਈ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਜੇਲ੍ਹ ਸਹੂਲਤਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਕੀਤੀ ਜਾ ਰਹੀ ਹੈ ਤਾਂ ਜੋ ਜੇਲ੍ਹਾਂ ਦੇ ਅੰਦਰ ਕੋਈ ਗੈਰ-ਕਾਨੂੰਨੀ ਗਤੀਵਿਧੀਆਂ ਨਾ ਹੋਣ।
;
;
;
;
;
;
;
;