350 ਸਾਲਾ ਸ਼ਤਾਬਦੀ ਦੇ ਸੰਬੰਧ ਵਿਚ ਆਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 8 ਨਵੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸੰਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਤ ਵਿਸ਼ਰਾਮ ਕਰਨ ਉਪਰੰਤ ਅਗਲੇ ਪੜਾਅ ਡੇਰਾ ਬਾਬਾ ਨਾਨਕ ਲਈ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਹੋਇਆ। ਇਸ ਮੌਕੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਭਗਵੰਤ ਸਿੰਘ ਧੰਗੇੜਾ ਮੈਨੇਜਰ ਸ੍ਰੀ ਦਰਬਾਰ ਸਾਹਿਬ ਨੇ ਪੰਜ ਪਿਆਰਿਆਂ ਨੂੰ ਿਸਰੋਪਾਓ ਪਾ ਕੇ ਨਗਰ ਕੀਰਤਨ ਨੂੰ ਰਵਾਨਾ ਕੀਤਾ।
;
;
;
;
;
;
;