JALANDHAR WEATHER

ਸੜਕ ਹਾਦਸੇ ਵਿਚ ਵਿਦਿਆਰਥੀ ਦੀ ਮੌਤ

ਸੰਗਰੂਰ,8 ਨਵੰਬਰ- ਪਿੰਡ ਚੰਨੋਂ ਵਿਖੇ ਇਕ ਪ੍ਰਾਈਵੇਟ ਸਕੂਲ ’ਚ ਪੜਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਦੇ ਮੋਟਰਸਾਈਕਲ ਨੂੰ ਅੱਜ ਛੁੱਟੀ ਉਪਰੰਤ ਘਰ ਪਰਤਦੇ ਸਮੇਂ ਰਸਤੇ ’ਚ ਕਿਸੇ ਅਣ-ਪਛਾਤੇ ਵਾਹਨ ਵਲੋਂ ਪਿਛੋਂ ਫੇਟ ਮਾਰ ਦੇਣ ਕਾਰਨ ਹੋਏ ਦਰਦਨਾਕ ਹਾਦਸੇ ’ਚ ਵਿਦਿਆਰਥੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਅਨੁਸਾਰ ਸਕੂਲ ’ਚ ਛੂੱਟੀ ਹੋਣ ਉਪਰੰਤ ਜਦੋਂ ਉਹ ਆਪਣੇ ਮੋਟਰਸਾਈਕਲ ਰਾਹੀਂ ਆਪਣੇ ਘਰ ਵਾਪਸ ਜਾ ਰਿਹਾ ਸੀ ਤਾਂ ਪਿੰਡ ਚੰਨੋਂ ਤੋਂ ਪਿੰਡ ਲਲੋਛੀ ਨੂੰ ਜਾਂਦੀ ਸੜਕ ਉਪਰ ਪਿਛੋਂ ਆਏ ਕਿਸੇ ਤੇਜ਼ ਰਫ਼ਤਾਰ ਅਣ-ਪਛਾਤੇ ਵਾਹਨ ਨੇ ਇਸ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਫੇਟ ਮਾਰ ਦਿੱਤੀ ਅਤੇ ਵਾਹਨ ਚਾਲਕ ਮੌਕੇ ’ਤੋਂ ਫਰਾਰ ਹੋ ਗਿਆ।

ਜ਼ਖ਼ਮੀ ਵਿਦਿਆਰਥੀ ਨੂੰ ਇਲਾਜ਼ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਮ੍ਰਿਤਕ ਦੀ ਪਛਾਣ ਸਮਾਣਾ ’ਚ ਪੈਂਦੇ ਪਿੰਡ ਲਲੋਛੀ ਦੇ ਵਸਨੀਕ ਸਿਮਰਨ ਸਿੰਘ ਵਜੋਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ