ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵਾਂ ਤਹਿਸੀਲ ਕੰਪਲੈਕਸ ਬਟਾਲਾ ਕੀਤਾ ਲੋਕ ਅਰਪਣ
ਬਟਾਲਾ,(ਗੁਰਦਾਸਪੁਰ), 8 ਨਵੰਬਰ (ਸਤਿੰਦਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਟਾਲਾ ਵਿਖੇ ਬਣੇ ਨਵੇਂ ਤਹਿਸੀਲ ਕੰਮਪਲੈਕਸ (ਨੇੜੇ ਜੁਡੀਸ਼ੀਅਲ ਕੰਮਪਲੈਕਸ) ਨੂੰ ਲੋਕ ਅਰਪਣ ਕੀਤਾ। ਇਸ ਮੌਕੇ ਉਹਨਾਂ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕੁਲਸੀ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ, ਕਾਦੀਆਂ ਦੇ ਇੰਚਾਰਜ ਜਗਰੂਪ ਸਿੰਘ ਸੇਖਵਾ, ਚੇਅਰਮੈਨ ਰਮਨ ਬਹਿਲ, ਮਾਰਕੀਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਣਕ ਮਹਿਤਾ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਤਹਿਸੀਲ ਕੰਪਲੈਕਸ ਦੇ ਉਦਘਾਟਨ ਨਾਲ ਵਿਧਾਨ ਸਭਾ ਹਲਕਾ ਬਟਾਲਾ ਸਮੇਤ ਨੇੜਲੇ ਵੱਖ-ਵੱਖ ਹਲਕਿਆਂ ਦੇ ਕਰੀਬ 314 ਪਿੰਡਾਂ ਦੇ ਲੋਕਾਂ ਨੂੰ ਇਕ ਛੱਤ ਹੇਠਾਂ ਮਿਲਣਗੀਆਂ ਵੱਖ-ਵੱਖ ਸਰਕਾਰੀ ਸੇਵਾਵਾਂ ਮਿਲਣਗੀਆਂ।
;
;
;
;
;
;
;