ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਸੁਪਰੀਮ ਕੋਰਟ ਵਿਖੇ ਇਕ ਕਾਨਫ਼ਰੰਸ ਨੂੰ ਸੰਬੋਧਨ
ਨਵੀਂ ਦਿੱਲੀ, 8 ਨਵੰਬਰ- ਪ੍ਰਧਾਨ ਮੰਤਰੀ ਮੋਦੀ ਅੱਜ ਸ਼ਾਮ 5 ਵਜੇ ਸੁਪਰੀਮ ਕੋਰਟ ਵਿਖੇ ਇਕ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ। ਪ੍ਰੋਗਰਾਮ ਦਾ ਵਿਸ਼ਾ "ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੇ ਢੰਗ ਨੂੰ ਮਜ਼ਬੂਤ ਕਰਨਾ" ਹੈ। ਇਹ ਕਾਨਫਰੰਸ ਦੋ ਦਿਨ ਚੱਲੇਗੀ, ਜਿਸ ਦਾ ਅੱਜ ਪਹਿਲਾ ਦਿਨ ਹੈ। ਪ੍ਰਧਾਨ ਮੰਤਰੀ ਮੋਦੀ ਇਸ ਕਾਨਫ਼ਰੰਸ ਦਾ ਉਦਘਾਟਨ ਕਰਨਗੇ, ਜੋ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਆਯੋਜਿਤ ਕੀਤੀ ਜਾ ਰਹੀ ਹੈ।
ਇਸ ਪ੍ਰੋਗਰਾਮ ਦਾ ਉਦੇਸ਼ ਨਿਆਂ ਪ੍ਰਣਾਲੀ ਨੂੰ ਪਹੁੰਚਯੋਗ ਅਤੇ ਪ੍ਰਭਾਵਸ਼ਾਲੀ ਬਣਾਉਣਾ ਹੈ, ਤਾਂ ਜੋ ਦੇਸ਼ ਦੇ ਕਮਜ਼ੋਰ ਵਰਗਾਂ ਨੂੰ ਵੀ ਸਮੇਂ ਸਿਰ ਮੁਫ਼ਤ ਕਾਨੂੰਨੀ ਸਹਾਇਤਾ ਮਿਲ ਸਕੇ।
;
;
;
;
;
;
;