JALANDHAR WEATHER

ਫ਼ਿਰੋਜ਼ਪੁਰ-ਦਿੱਲੀ ਵੰਦੇ ਭਾਰਤ ਟਰੇਨ ਦਾ ਦਿੱਲੀ ਪਹੁੰਚਣ 'ਤੇ ਸਵਾਗਤ

ਨਵੀਂ ਦਿੱਲੀ, 8 ਨਵੰਬਰ - ਮੋਦੀ ਸਰਕਾਰ ਵਲੋਂ ਦੇਸ਼ ਵਾਸੀਆਂ ਨੂੰ ਨਵੀ ਸੌਗਾਤ ਦਿੰਦੇ ਹੋਏ 4 ਨਵੀਆਂ ਵੰਦੇ ਭਾਰਤ ਰੇਲਗੱਡੀਆਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਤਹਿਤ ਫ਼ਿਰੋਜ਼ਪੁਰ ਤੋਂ ਦਿੱਲੀ ਲਈ ਵੀ ਵੰਦੇ ਭਾਰਤ ਰੇਲਗੱਡੀ ਸ਼ੁਰੂ ਕੀਤੀ ਗਈ ਹੈ। ਅੱਜ ਸਵੇਰੇ ਇਸ ਰੇਲਗੱਡੀ ਨੂੰ ਨੂੰ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਝੰਡੀ ਦੇ ਕੇ ਰਵਾਨਾ ਕੀਤਾ  । ਇਹ ਰੇਲਗੱਡੀ ਫ਼ਿਰੋਜ਼ਪੁਰ ਤੋਂ ਦਿੱਲੀ ਅਤੇ ਦਿੱਲੀ ਤੋਂ ਫਿਰੋਜ਼ਪੁਰ ਤੱਕ ਚੱਲੇਗੀ। ਅੱਜ ਚੱਲੀ ਪਹਿਲੀ ਵੰਦੇ ਭਾਰਤ ਰੇਲਗੱਡੀ ਵਿਚ ਰਵਨੀਤ ਸਿੰਘ ਬਿੱਟੂ ਤੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਸਵਾਰ ਹੋਏ। ਇਸ ਰੇਲਗੱਡੀ ਦਾ ਦਿੱਲੀ ਦੇ ਰੇਲਵੇ ਸਟੇਸ਼ਨ ਪਹੁੰਚਣ 'ਤੇ ਰੇਲਵੇ ਅਧਿਕਾਰੀਆਂ ਅਤੇ ਸਕੂਲੀ ਬੱਚਿਆਂ ਨੇ ਸਵਾਗਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ