ਸ੍ਰੀ ਕਰਤਾਰਪੁਰ ਸਾਹਿਬ (ਨਾਰੋਵਾਲ) ਪੁੱਜਾ ਭਾਰਤ ਤੋਂ ਆਏ ਸਿੱਖ ਸ਼ਰਧਾਲੂਆਂ ਦਾ ਜੱਥਾ
ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ (ਪਾਕਿਸਤਾਨ), 9 ਨਵੰਬਰ (ਜਸਵੰਤ ਸਿੰਘ ਜੱਸ) - ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਪਾਕਿਸਤਾਨ ਆਇਆ ਜੱਥਾ ਬੀਤੀ ਦੇਰ ਰਾਤ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਵਿਖੇ ਪੁੱਜਾ। ਇਸ ਮੌਕੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਅਕਾਫ ਬੋਰਡ ਦੇ ਸਟਾਫ ਮੈਂਬਰਾਂ ਵਲੋਂ ਜਥੇ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਗੁਰਮਤਿ ਦੀਵਾਨ ਸਜਾਏ ਗਏ ਹਨ। ਅੱਜ ਰਾਤ ਵੀ ਜੱਥਾ ਇਸੇ ਪਾਵਨ ਅਸਥਾਨ ਵਿਖੇ ਹੀ ਵਿਸ਼ਰਾਮ ਕਰੇਗਾ।
;
;
;
;
;
;
;
;
;