JALANDHAR WEATHER

ਉੱਤਰਾਖੰਡ ਗਠਨ ਦੇ ਸਿਲਵਰ ਜੁਬਲੀ ਸਮਾਰੋਹ ਮੌਕੇ ਪ੍ਰਧਾਨ ਮੰਤਰੀ ਮੋਦੀ ਵਲੋਂ 8,140 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਦੇਹਰਾਦੂਨ , 9 ਨਵੰਬਰ - ਉੱਤਰਾਖੰਡ ਦੇ ਗਠਨ ਦੇ ਸਿਲਵਰ ਜੁਬਲੀ ਸਮਾਰੋਹ ਦੇ ਮੌਕੇ 'ਤੇ ਇਕ ਪ੍ਰੋਗਰਾਮ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਯਾਦਗਾਰੀ ਡਾਕ ਟਿਕਟ ਜਾਰੀ ਕੀਤਾ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 8,140 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰਰੱਖਿਆ, ਜਿਸ ਵਿਚ 930 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ 7210 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਸ਼ਾਮਿਲ ਹੈ। ਇਹ ਪ੍ਰੋਜੈਕਟ ਪੀਣ ਵਾਲੇ ਪਾਣੀ, ਸਿੰਚਾਈ, ਤਕਨੀਕੀ ਸਿੱਖਿਆ, ਊਰਜਾ, ਸ਼ਹਿਰੀ ਵਿਕਾਸ, ਖੇਡਾਂ ਅਤੇ ਹੁਨਰ ਵਿਕਾਸ ਸਮੇਤ ਕਈ ਮੁੱਖ ਖੇਤਰਾਂ ਨੂੰ ਪੂਰਾ ਕਰਦੇ ਹਨ। ਇਸੇ ਤਰਾਂ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨੇ ਫ਼ਸਲ ਬੀਮਾ ਯੋਜਨਾ ਦੇ ਤਹਿਤ 28,000 ਤੋਂ ਵੱਧ ਕਿਸਾਨਾਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ 62 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਵੀ ਜਾਰੀ ਕੀਤੀ।।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ