JALANDHAR WEATHER

350 ਸਾਲਾ ਸ਼ਹੀਦੀ ਸ਼ਤਾਬਦੀ ਸਮਰਪਿਤ ਅਸਾਮ ਤੋਂ ਚੱਲਿਆ ਨਗਰ ਕੀਰਤਨ ਡੇਰਾ ਬਾਬਾ ਨਾਨਕ ਤੋਂ ਅਗਲੇ ਪੜਾਅ ਲਈ ਰਵਾਨਾ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 9 ਨਵੰਬਰ (ਹੀਰਾ ਸਿੰਘ ਮਾਂਗਟ) - ਨੌਵੇਂ ਪਾਤਿਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਸਾਮ ਤੋਂ ਚੱਲਿਆ ਮਹਾਨ ਨਗਰ ਕੀਰਤਨ ਦੇਰ ਰਾਤ ਡੇਰਾ ਬਾਬਾ ਨਾਨਕ ਵਿਖੇ ਪੁੱਜਾ। ਗੁਰਦੁਆਰਾ ਸ੍ਰੀ ਦਰਬਾਰ ਡੇਰਾ ਬਾਬਾ ਨਾਨਕ ਵਿਖੇ ਰਾਤ ਵਿਸ਼ਰਾਮ ਕਰਨ ਉਪਰੰਤ ਇਹ ਮਹਾਨ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋਇਆ ਹੈ। ਇਸ ਸੰਬੰਧੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੇ ਮੈਨੇਜਰ ਸਤਨਾਮ ਸਿੰਘ ਗੋਸਲ ਨੇ ਦੱਸਿਆ ਕਿ ਇਹ ਨਗਰ ਕੀਰਤਨ ਵੱਖ-ਵੱਖ ਪਿੰਡਾਂ ਰਾਹੀਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ੍ਰੀ ਬੁਰਜ਼ ਸਾਹਿਬ ਧਾਰੀਵਾਲ ਵਿਖੇ ਪੁੱਜੇਗਾ ਜਿੱਥੇ ਰਾਤ ਵਿਸ਼ਰਾਮ ਕਰਨ ਉਪਰੰਤ ਅਗਲੇ ਪੜਾਅ ਲਈ ਰਵਾਨਾ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ