JALANDHAR WEATHER

ਬਿਕਰਮ ਸਿੰਘ ਮਜੀਠੀਆ ਦੀ ਨਿਯਮਤ ਜ਼ਮਾਨਤ ਦੀ ਸੁਣਵਾਈ ਅੱਜ

ਚੰਡੀਗੜ੍ਹ, 10 ਨਵੰਬਰ (ਸੰਦੀਪ ਕੁਮਾਰ ਮਾਹਨਾ)- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ 'ਤੇ ਅੱਜ ਸੁਣਵਾਈ ਹੋਵੇਗੀ। ਵੀਰਵਾਰ ਤੇ ਸ਼ੁੱਕਰਵਾਰ ਬਾਅਦ ਦੁਪਿਹਰ ਹੋਈ ਲੰਬੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਸੁਣਵਾਈ ਅੱਜ (ਸੋਮਵਾਰ) ਤੱਕ ਲਈ ਮੁਲਤਵੀ ਕਰ ਦਿੱਤੀ ਸੀ।

ਪਿਛਲੀ ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਮਜੀਠੀਆ ਦੀ ਜ਼ਮਾਨਤ ਦਾ ਵਿਰੌਧ ਕੀਤਾ ਸੀ। ਸਰਕਾਰੀ ਵਕੀਲ ਦਾ ਕਹਿਣਾ ਸੀ ਕਿ ਕਰੋੜਾਂ ਦੇ ਘੁਟਾਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ’ਤੇ ਅਦਾਲਤ ਨੇ ਸਰਕਾਰੀ ਵਕੀਲ ਨੂੰ ਸਵਾਲ ਕੀਤਾ ਸੀ ਕਿ ਜੇਕਰ ਜਾਂਚ ਜਾਰੀ ਹੈ ਤਾਂ ਫ਼ਿਰ ਦੋਸ਼ ਪੱਤਰ ਦਾਖ਼ਲ ਕਿਉੰ ਕੀਤਾ ਗਿਆ ਹੈ। ਅਦਾਲਤ ਦਾ ਇਹ ਵੀ ਕਹਿਣਾ ਸੀ ਕਿ ਸਰਕਾਰ ਜਾਣ-ਬੁੱਝ ਕੇ ਮਜੀਠੀਆ ਨੂੰ ਸਲਾਖਾਂ ਪਿਛੇ ਰੱਖਣਾ ਚਾਹੁੰਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ