JALANDHAR WEATHER

ਬਿਕਰਮ ਸਿੰਘ ਮਜੀਠੀਆ 'ਤੇ ਨਹੀਂ ਤੈਅ ਹੋ ਸਕੇ ਦੋਸ਼, ਅਗਲੀ ਸੁਣਵਾਈ 26 ਨੂੰ

ਐੱਸ. ਏ. ਐੱਸ. ਨਗਰ, 10 ਨਵੰਬਰ (ਕਪਿਲ ਵਧਵਾ) - ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਅੱਜ ਮੁਹਾਲੀ ਅਦਾਲਤ ਵਿਖੇ ਦੋਸ਼ ਤੈਅ ਨਹੀਂ ਹੋ ਸਕੇ ਹਨ। ਦਰਅਸਲ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਤੇ ਹਾਈ ਕੋਰਟ ਵਿਖੇ ਸੁਣਵਾਈ ਅੱਜ ਹੋਣ ਕਾਰਨ, ਉਨ੍ਹਾਂ ਦੇ ਬਚਾਅ ਪੱਖ ਦੇ ਵਕੀਲ ਅਤੇ ਜਾਂਚ ਅਧਿਕਾਰੀ ਮੁਹਾਲੀ ਅਦਾਲਤ ਵਿਚ ਹਾਜ਼ਰ ਨਹੀਂ ਹੋ ਸਕੇ, ਜਿਸ ਕਾਰਨ ਅਦਾਲਤ ਨੇ ਇਸ ਮਾਮਲੇ ਨੂੰ 26 ਨਵੰਬਰ ਤੱਕ ਮੁਲਤਵੀ ਕਰ ਦਿੱਤਾ ਹੈ। ਜਿਸਦਾ ਅਰਥ ਹੈ ਕਿ ਹੁਣ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਤਹਿਤ ਜੋਂ ਦੋਸ਼ ਅਦਾਲਤ ਵਲੋਂ ਬਿਕਰਮ ਸਿੰਘ ਮਜੀਠੀਆ ਤੇ ਤੈਅ ਕੀਤੇ ਜਾਣੇ ਸਨ, ਉਹ ਹੁਣ ਅਗਲੀ ਸੁਣਵਾਈ ਤੇ ਕੀਤੇ ਜਾਣਗੇ। ਇਸ ਦੇ ਨਾਲ ਹੀ ਅਦਾਲਤ ਨੇ ਮਜੀਠੀਆ ਦੀ ਨਿਆਇਕ ਹਿਰਾਸਤ ਨੂੰ ਵੀ 26 ਤਰੀਕ ਤੱਕ ਵਧਾ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ