ਅੰਮ੍ਰਿਤਸਰ ਪਹੁੰਚੀ ਜੂਨੀਅਰ ਹਾਕੀ ਵਿਸ਼ਵ ਕੱਪ ਦੀ ਟਰਾਫ਼ੀ
ਅੰਮ੍ਰਿਤਸਰ, 10 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- 28 ਨਵੰਬਰ 2025 ਨੂੰ ਚੇਨਈ ਤੋਂ ਸ਼ੁਰੂ ਹੋ ਰਹੇ ਜੂਨੀਅਰ ਹਾਕੀ ਵਿਸ਼ਵ ਕੱਪ ਦੀ ਟਰਾਫ਼ੀ ਅੱਜ ਅੰਮ੍ਰਿਤਸਰ ਦੇ ਸਪਰਿੰਗ ਡੇਲ ਸਕੂਲ ਵਿਖੇ ਪਹੁੰਚੀ, ਜਿਸ ਦਾ ਸਕੂਲ ਚੇਅਰਮੈਨ ਸਾਹਿਲਜੀਤ ਸਿੰਘ, ਹਾਕੀ ਟੀਮ ਦੇ ਚੀਫ ਸਲੈਕਟਰ ਉਲੰਪੀਅਨ ਬਲਵਿੰਦਰ ਸ਼ੰਮੀ, ਉਲੰਪੀਅਨ ਸ਼ਮਸ਼ੇਰ ਸਿੰਘ, ਡਾ. ਕੀਰਤ ਸੰਧੂ ਚੀਮਾ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਜੂਨੀਅਰ ਵਿਸ਼ਵ ਹਾਕੀ ਕੱਪ 28 ਨਵੰਬਰ ਤੋਂ 10 ਦਸੰਬਰ ਤੱਕ ਖੇਡਿਆ ਜਾ ਰਿਹਾ ਹੈ। ਇਸ ਕੱਪ ਲਈ ਤਿਆਰ ਕੀਤੀ ਗਈ ਸ਼ਾਨਦਾਰ ਟਰਾਫ਼ੀ ਦਾ ਦੇਸ਼ ਦੇ ਵੱਖ-ਵੱਖ ਸੂਬਿਆਂ ਦਾ ਦੌਰਾ ਕਰਕੇ ਖਿਡਾਰੀਆਂ ਤੇ ਹਾਕੀ ਪ੍ਰੇਮੀਆਂ ਨੂੰ ਵਿਸ਼ਵ ਕੱਪ ’ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ।
;
;
;
;
;
;
;