JALANDHAR WEATHER

25 ਨਵੰਬਰ ਤੱਕ ਹੜ੍ਹ ਪੀੜ੍ਹਤ ਪਰਿਵਾਰਾਂ ਦੇ ਖਾਤਿਆਂ ਵਿਚ ਪੁੱਜ ਜਾਵੇਗੀ ਫ਼ਸਲਾਂ ਦੇ ਖਰਾਬੇ ਦੀ ਅਦਾਇਗੀ - ਐਸ.ਡੀ.ਐਮ. ਲੋਪੋਕੇ

ਚੋਗਾਵਾਂ (ਅੰਮ੍ਰਿਤਸਰ), 10 ਨਵੰਬਰ (ਗੁਰਵਿੰਦਰ ਸਿੰਘ ਕਲਸੀ) - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਸਖ਼ਤ ਹਦਾਇਤਾਂ ਹਨ ਕਿ 25 ਨਵੰਬਰ 2025 ਤੱਕ ਹੜ੍ਹ ਪੀੜ੍ਹਤ ਪਰਿਵਾਰਾਂ ਦੇ ਖਾਤਿਆਂ ਵਿਚ ਫਸਲਾਂ ਦੇ ਖਰਾਬੇ ਦੀ ਰਾਸ਼ੀ ਪੈ ਜਾਣੀ ਚਾਹੀਦੀ ਹੈ ਤਾਂ ਜੋ ਪੀੜ੍ਹਤ ਪਰਿਵਾਰਾਂ ਦੀ ਮਦਦ ਹੋ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਸ.ਡੀ.ਐਮ. ਲੋਪੋਕੇ ਸੰਜੀਵ ਸ਼ਰਮਾ ਨੇ ਅੱਜ ਲੋਪੋਕੇ ਸਬ ਡਵੀਜ਼ਨ ਅਧੀਨ ਪੈਂਦੇ ਪਿੰਡ ਚੂਚਕਵਾਲ, ਮੁਜ਼ਫਰਪੁਰ, ਹਸਨਪੁਰਾ ਅਤੇ ਢੰਢਾਲ ਵਿਖੇ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਕਰੀਬ 22 ਲੱਖ ਰੁਪਏ ਦੇ ਸੈਂਕਸ਼ਨ ਪੱਤਰ ਜਾਰੀ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਇਹ ਅਦਾਇਗੀ ਫ਼ਸਲਾਂ ਦੇ ਖਰਾਬੇ ਦੀ ਹੈ। ਉਨਾਂ ਦੱਸਿਆ ਕਿ ਲੋਪੋਕੇ ਸਬ ਡਵੀਜਨ ਅੰਦਰ ਕਰੀਬ 58 ਪਿੰਡਾਂ ਵਿਚੋਂ 20 ਪਿੰਡਾਂ ਦੇ ਕਿਸਾਨਾਂ ਨੂੰ ਫ਼ਸਲਾਂ ਦੇ ਖਰਾਬੇ ਦੀ ਰਾਸ਼ੀ ਦੀ ਵੰਡ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੇ ਪਿੰਡਾਂ ਦੇ ਕਿਸਾਨਾਂ ਦੇ ਖ਼ਾਤਿਆਂ ਵਿਚ 25 ਨਵੰਬਰ ਤੱਕ ਫ਼ਸਲਾਂ ਦੇ ਖਰਾਬੇ ਦੀ ਰਾਸ਼ੀ ਪੈ ਜਾਵੇਗੀ।ਉਨ੍ਹਾਂ ਦੱਸਿਆ ਕਿ ਅੱਜ ਕਰੀਬ ਜੋ 22 ਲੱਖ ਰੁਪਏ ਦੀ ਰਾਸ਼ੀ ਦੀ ਵੰਡ ਕੀਤੀ ਗਈ ਹੈ। ਇਹ ਸ਼ਾਮ ਤੱਕ ਜਾਂ ਕੱਲ੍ਹ ਸਵੇਰ ਤੱਕ ਤੁਹਾਡੇ ਖਾਤਿਆਂ ਵਿਚ ਪੁੱਜ ਜਾਵੇਗੀ। ਉਨਾਂ ਕਿਹਾ ਕਿ ਜੇਕਰ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਤੁਰੰਤ ਉਨਾਂ ਦੇ ਧਿਆਨ ਵਿਚ ਲਿਆਂਦਾ ਜਾਵੇ ਅਤੇ ਉਸੇ ਸਮੇਂ ਹੀ ਉਨਾਂ ਦੇ ਮੁਸ਼ਕਿਲ ਦਾ ਹੱਲ ਕੀਤਾ ਜਾਵੇਗਾ।ਐਸ.ਡੀ.ਐਮ. ਨੇ ਪੀੜ੍ਹਤ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੰਬੰਧਿਤ ਪਟਵਾਰੀ ਨਾਲ ਮਿਲ ਕੇ ਆਪਣੇ ਬੈਂਕ ਖਾਤੇ, ਆਈਐਫਸੀ ਕੋਡ ਅਤੇ ਆਧਾਰ ਕਾਰਡ ਜ਼ਰੂਰ ਦਰੁਸਤ ਕਰਵਾਉਣ ਤਾਂ ਜੋ ਅਦਾਇਗੀ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ