ਦਿੱਲੀ ਦੇ ਲਾਲ ਕਿਲ੍ਹੇ ਨੇੜੇ ਇਕ ਸ਼ਕਤੀਸ਼ਾਲੀ ਕਾਰ ਧਮਾਕਾ ਹੋਇਆ, ਕਈ ਲੋਕ ਜ਼ਖ਼ਮੀ
ਨਵੀਂ ਦਿੱਲੀ , 10 ਨਵੰਬਰ - ਦਿੱਲੀ ਦੇ ਲਾਲ ਕਿਲ੍ਹੇ ਨੇੜੇ ਇਕ ਸ਼ਕਤੀਸ਼ਾਲੀ ਕਾਰ ਧਮਾਕਾ ਹੋਇਆ, ਜਿਸ ਨਾਲ ਦਹਿਸ਼ਤ ਫੈਲ ਗਈ। ਦੋ ਤੋਂ ਤਿੰਨ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਦਿੱਲੀ ਪੁਲਿਸ ਅਤੇ ਬੰਬ ਨਿਰੋਧਕ ਦਸਤੇ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਜਾਂਚ ਵਿਚ ਰੁੱਝੀਆਂ ਹੋਈਆਂ ਹਨ ਅਤੇ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ, ਪਰ ਸੁਰੱਖਿਆ ਪ੍ਰਬੰਧਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ।
ਕੁੱਲ 7ਫਾਇਰ ਟੈਂਡਰ ਮੌਕੇ 'ਤੇ ਪਹੁੰਚ ਗਏ ਹਨ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਇਕ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ।
;
;
;
;
;
;
;
;