JALANDHAR WEATHER

ਸੁਪਰੀਮ ਕੋਰਟ ਨੇ ਪੰਜਾਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਐਨ.ਐਸ.ਏ. ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ

ਨਵੀਂ ਦਿੱਲੀ ,10 ਨਵੰਬਰ (ਏਐਨਆਈ): ਸੁਪਰੀਮ ਕੋਰਟ ਨੇ ਪੰਜਾਬ ਦੇ ਖਡੂਰ ਸਾਹਿਬ ਤੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੁਆਰਾ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਵਿਚ ਉਨ੍ਹਾਂ ਦੀ ਅਪ੍ਰੈਲ 2023 ਵਿਚ ਰਾਸ਼ਟਰੀ ਸੁਰੱਖਿਆ ਐਕਟ (ਐਨ.ਐਸ.ਏ.) ਅਧੀਨ ਨਜ਼ਰਬੰਦੀ ਨੂੰ ਚੁਣੌਤੀ ਦਿੱਤੀ ਗਈ ਸੀ।

ਹਾਲਾਂਕਿ, ਜਸਟਿਸ ਅਰਵਿੰਦ ਕੁਮਾਰ ਅਤੇ ਐਨ.ਵੀ. ਅੰਜਾਰੀਆ ਦੇ ਬੈਂਚ ਨੇ ਅੰਮ੍ਰਿਤਪਾਲ ਸਿੰਘ ਨੂੰ ਉਸੇ ਰਾਹਤ ਲਈ ਅਧਿਕਾਰ ਖੇਤਰ ਵਾਲੇ ਹਾਈ ਕੋਰਟ ਵਿਚ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ ਸਿੰਘ ਦੀ ਲੰਬੀ ਨਜ਼ਰਬੰਦੀ ਨੂੰ ਧਿਆਨ ਵਿਚ ਰੱਖਦੇ ਹੋਏ, ਛੇ ਹਫ਼ਤਿਆਂ ਦੇ ਅੰਦਰ ਅੰਮ੍ਰਿਤਪਾਲ ਦੀ ਪਟੀਸ਼ਨ ਦਾ ਫੈਸਲਾ ਕਰਨ ਦੀ ਬੇਨਤੀ ਕੀਤੀ। ਅਸੀਂ ਹਾਈ ਕੋਰਟ ਨੂੰ ਬੇਨਤੀ ਕਰ ਰਹੇ ਹਾਂ ਕਿ ਇਸ (ਅੰਮ੍ਰਿਤਪਾਲ ਦੀ ਪਟੀਸ਼ਨ) ਦਾ ਜਲਦੀ ਨਿਪਟਾਰਾ ਕੀਤਾ ਜਾਵੇ, ਤਰਜੀਹੀ ਤੌਰ 'ਤੇ 6 ਹਫ਼ਤਿਆਂ ਦੇ ਅੰਦਰ । ਸੁਣਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਕੋਲਿਨ ਗੋਂਜ਼ਾਲਵੇਸ ਨੇ ਪੇਸ਼ ਕੀਤਾ ਕਿ ਵਾਰਿਸ ਪੰਜਾਬ ਦੇ ਨੇਤਾ ਹੁਣ 3 ਸਾਲਾਂ ਤੋਂ ਵੱਧ ਸਮੇਂ ਤੋਂ ਨਜ਼ਰਬੰਦ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ