JALANDHAR WEATHER

ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਦੌਰਾਨ ਇਕ ਭਾਰਤੀ ਸ਼ਰਧਾਲੂ ਦੀ ਮੌਤ

 ਅਟਾਰੀ ਸਰਹੱਦ, 10 ਨਵੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਭਾਰਤ ਤੋਂ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਕਰਦਿਆਂ ਇਕ ਭਾਰਤੀ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਜਾਣ ਬਾਰੇ ਸੂਚਨਾ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਨਨਕਾਣਾ ਸਾਹਿਬ ਪੰਜਾ ਸਾਹਿਬ ਤੋਂ ਹੁੰਦਾ ਹੋਇਆ ਦੋ ਦਿਨ ਪਹਿਲਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਨਾਰੋਵਾਲ ਵਿਖੇ ਵਿਸ਼ਰਾਮ ਕਰਨ ਲਈ ਰੁਕਿਆ ਸੀ ਤੇ ਅੱਜ ਭਾਰਤੀ ਸਿੱਖ ਸ਼ਰਧਾਲੂ ਗੁਰਦੁਆਰਾ ਰੋੜੀ ਸਾਹਿਬ ਤੋਂ ਚੱਲ ਕੇ ਮੁਰੀਦਕੇ ਰਸਤੇ ਲਾਹੌਰ ਵੱਲ ਆ ਰਹੇ ਸਨ ਕਿ ਇਸ ਦੌਰਾਨ ਇਕ ਭਾਰਤੀ ਸ਼ਰਧਾਲੂ ਦੀ ਬੱਸਾਂ ਦੇ ਕਾਫਲੇ ਵਿਚ ਦਿਲ ਦਾ ਦੌਰਾ ਪੈਣ ਕਰਕੇ ਮੌਕੇ 'ਤੇ ਹੀ ਮੌਤ ਹੋ ਗਈ ਹੈ। ਭਾਰਤੀ ਸਿੱਖ ਸ਼ਰਧਾਲੂ ਨੂੰ ਬਚਾਉਣ ਲਈ ਪਾਕਿਸਤਾਨ ਔਕਾਫ਼ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਮੌਕੇ ਤੇ ਹੀ ਭਾਰਤੀ ਸ਼ਰਧਾਲੂ ਨੂੰ ਨਜ਼ਦੀਕ ਦੇ ਮੁਰੀਦ ਕੇ ਜ਼ਿਲ੍ਹਾ ਗੁਜਰਾਂਵਾਲਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਪਾਕਿਸਤਾਨੀ ਡਾਕਟਰਾਂ ਵਲੋਂ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਹੈ I

ਭਾਰਤੀ ਸ਼ਰਧਾਲੂ ਦੀ ਪਹਿਚਾਣ ਸੁਖਵਿੰਦਰ ਸਿੰਘ ਉਮਰ 67 ਸਾਲ ਪੁੱਤਰ ਰਤਿਨ ਸਿੰਘ ਵਾਸੀ ਚਵਾਕੇ ਜ਼ਿਲ੍ਹਾ ਬਠਿੰਡਾ ਪੰਜਾਬ ਭਾਰਤ ਵਜੋਂ ਹੋਈ ਹੈ l ਭਾਰਤੀ ਸਿੱਖ ਸ਼ਰਧਾਲੂ ਦੀ ਮ੍ਰਿਤਕ ਦੇਹ ਪਾਕਿਸਤਾਨ ਔਕਾਫ ਬੋਰਡ ਦੇ ਅਧਿਕਾਰੀਆਂ ਵਲੋਂ ਲਾਹੌਰ ਦੇ ਸਰਕਾਰੀ ਹਸਪਤਾਲ ਵਿਖੇ ਰੱਖੀ ਗਈ ਹੈ I ਭਾਰਤੀ ਸਿੱਖ ਸ਼ਰਧਾਲੂ ਦੀ ਮ੍ਰਿਤਕ ਦੇਹ 11 ਨਵੰਬਰ ਨੂੰ ਦੁਪਹਿਰ ਪਾਕਿਸਤਾਨ ਵਲੋਂ ਭਾਰਤੀ ਅਧਿਕਾਰੀਆਂ ਨੂੰ ਸੌਂਪੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ