ਦਿੱਲੀ ਵਿਚ ਹੋਏ ਧਮਾਕੇ ਤੋਂ ਬਾਅਦ ਪੰਜਾਬ ਪੁਲਿਸ ਵੀ ਅਲਰਟ 'ਤੇ
ਜਲੰਧਰ , 10 ਨਵੰਬਰ - ਦਿੱਲੀ ਵਿਚ ਹੋਏ ਧਮਾਕੇ ਤੋਂ ਬਾਅਦ ਪੰਜਾਬ ਪੁਲਿਸ ਵੀ ਅਲਰਟ 'ਤੇ ਹੈ। ਫ਼ੋਨ 'ਤੇ ਜਾਣਕਾਰੀ ਦਿੰਦੇ ਹੋਏ ਪੰ ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੇ ਕਿਹਾ ਕਿ ਅਸੀਂ ਮਹੱਤਵਪੂਰਨ ਥਾਵਾਂ 'ਤੇ ਖੇਤਰੀ ਗਸ਼ਤ ਅਤੇ ਨਾਕਾਬੰਦੀ ਸ਼ੁਰੂ ਕਰ ਦਿੱਤੀ ਹੈ ਅਤੇ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਸਮੇਂ ਸ਼ਹਿਰ ਦੀਆਂ ਸੜਕਾਂ ਖਾਲੀ ਹਨ, ਇਕ ਜਾਂ ਕਈ ਥਾਵਾਂ 'ਤੇ ਨਾਕਾਬੰਦੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਹੱਤਵਪੂਰਨ ਥਾਵਾਂ ਦੇ ਸਥਾਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਚੈਕਿੰਗ ਕਰਨਗੇ।
;
;
;
;
;
;
;
;