ਸਿਵਲ ਹਸਪਤਾਲ ਵਿਖੇ ਮਰੀਜ਼ ਦੇ ਪਰਿਵਾਰਿਕ ਮੈਂਬਰਾਂ ਵਲੋਂ ਡਾਕਟਰ ਦੀ ਕੀਤੀ ਕੁੱਟਮਾਰ
ਕਪੂਰਥਲਾ, 10 ਨਵੰਬਰ (ਅਮਨਜੋਤ ਸਿੰਘ ਵਾਲੀਆ)-ਸਿਵਲ ਹਸਪਤਾਲ ਕਪੂਰਥਲਾ ਦੇ ਜੱਚਾ ਬੱਚਾ ਵਾਰਡ ਵਿਚ ਅੱਜ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ, ਜਦੋਂ ਸਿਵਲ ਹਸਪਤਾਲ ਕਪੂਰਥਲਾ ਦੇ ਜੱਚਾ ਬੱਚਾ ਵਾਰਡ ਵਿਚ ਦਾਖ਼ਲ ਇਕ ਔਰਤ ਦੀ ਨਾਜ਼ੁਕ ਹਾਲਤ ਬਾਰੇ ਹਸਪਤਾਲ ਵਿਚ ਤਾਇਨਾਤ ਡਿਊਟੀ ਡਾਕਟਰ ਨੇ ਮਰੀਜ਼ ਦੇ ਪਰਿਵਾਰਿਕ ਮੈਂਬਰਾਂ ਨੂੰ ਦੱਸਿਆ ਤਾਂ ਪਰਿਵਾਰਕ ਮੈਂਬਰਾਂ ਨੇ ਡਾਕਟਰ ਨਾਲ ਕੁੱਟਮਾਰ ਕਰਦਿਆਂ ਮਰੀਜ਼ ਨੂੰ ਉਸ ਦੀ ਫਾਈਲ ਅਤੇ ਰਿਪੋਰਟਾਂ ਸਮੇਤ ਹਸਪਤਾਲ ਵਿਚੋਂ ਭੱਜ ਗਏ । ਇਸ ਸੰਬੰਧੀ ਸਿਵਲ ਹਸਪਤਾਲ ਦੇ ਐਸ.ਐਮ.ਓ. ਡਾ. ਪਰਮਿੰਦਰ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਰੱਜੀ ਪਤਨੀ ਮਨਪ੍ਰੀਤ ਸਿੰਘ ਵਾਸੀ ਸੁਲਤਾਨਪੁਰ ਲੋਧੀ ਜੋ ਕਿ ਸੁਲਤਾਨਪੁਰ ਲੋਧੀ ਸਿਵਲ ਹਸਪਤਾਲ ਵਿਚੋਂ ਰੈਫਰ ਹੋ ਕੇ ਕਪੂਰਥਲਾ ਹਸਪਤਾਲ ਵਿਚ ਦਾਖ਼ਲ ਹੋਏ ਸਨ। ਮਰੀਜ਼ ਦੇ ਟੈਸਟ ਅਤੇ ਸਕੈਨਿੰਗ ਕਰਵਾਈ ਗਈ ਤਾਂ ਪਤਾ ਲੱਗਿਆ ਕਿ ਉਕਤ ਔਰਤ ਦੇ ਪੇਟ ਵਿਚ ਉਸ ਦੇ ਬੱਚੇ ਦੀ ਮੌਤ ਹੋ ਚੁੱਕੀ ਹੈ।
ਮਰੀਜ਼ ਨੂੰ ਰੈਫਰ ਕੀਤੇ ਜਾਣ ਸੰਬੰਧੀ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਗਿਆ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਭੜਕ ਗਏ ਅਤੇ ਡਾਕਟਰ ਨਾਲ ਕੁੱਟਮਾਰ ਕਰਕੇ ਮਰੀਜ਼ ਨੂੰ ਇੱਥੋਂ ਲੈ ਕੇ ਭੱਜ ਗਏ। ਐਸ.ਐਮ.ਓ. ਨੇ ਦੱਸਿਆ ਕਿ ਇਸ ਸਾਰੇ ਮਾਮਲੇ ਸੰਬੰਧੀ ਸਿਵਲ ਸਰਜਨ ਡਾਕਟਰ ਸੰਜੀਵ ਭਗਤ ਨੂੰ ਸੂਚਿਤ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਡਿਊਟੀ ਡਾਕਟਰ ਦੀ ਐਮ.ਐਲ.ਆਰ. ਕੱਟ ਕੇ ਥਾਣਾ ਸਿਟੀ ਕਪੂਰਥਲਾ ਨੂੰ ਭੇਜ ਦਿੱਤੀ ਗਈ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ।
;
;
;
;
;
;
;
;