JALANDHAR WEATHER

ਬਿਹਾਰ ਵਿਧਾਨ ਸਭਾ ਚੋਣਾਂ: ਵੋਟਿੰਗ ਹੋਈ ਸ਼ੁਰੂ

ਪਟਨਾ, 11 ਨਵੰਬਰ- ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ। 20 ਜ਼ਿਲ੍ਹਿਆਂ ਵਿਚ 122 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਬੇਤੀਆ ਤੋਂ ਭਾਜਪਾ ਸੰਸਦ ਮੈਂਬਰ ਪਵਨ ਸਿੰਘ ਦੀ ਪਤਨੀ ਅਤੇ ਕਰਾਕਟ ਤੋਂ ਆਜ਼ਾਦ ਉਮੀਦਵਾਰ ਜੋਤੀ ਸਿੰਘ ਨੇ ਆਪਣੀ ਵੋਟ ਪਾਈ ਹੈ।

ਦੂਜੇ ਪੜਾਅ ਵਿਚ 1302 ਉਮੀਦਵਾਰ ਮੈਦਾਨ ਵਿਚ ਹਨ, ਜਿਨ੍ਹਾਂ ਵਿਚ ਬਿਹਾਰ ਸਰਕਾਰ ਦੇ 12 ਮੰਤਰੀ ਵੀ ਸ਼ਾਮਿਲ ਹਨ। ਉਨ੍ਹਾਂ ਦੀ ਕਿਸਮਤ ਦਾ ਫੈਸਲਾ 3.70 ਕਰੋੜ ਵੋਟਰ ਕਰਨਗੇ।

20 ਜ਼ਿਲ੍ਹਿਆਂ ਵਿਚ 45,399 ਬੂਥਾਂ 'ਤੇ ਵੋਟਿੰਗ ਹੋ ਰਹੀ ਹੈ। ਇਨ੍ਹਾਂ ਵਿਚੋਂ 4,109 ਬੂਥਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਸੰਵੇਦਨਸ਼ੀਲ ਬੂਥਾਂ 'ਤੇ ਸ਼ਾਮ 4 ਵਜੇ ਤੋਂ 5 ਵਜੇ ਤੱਕ ਵੋਟਿੰਗ ਹੋਵੇਗੀ, ਜਦੋਂ ਕਿ ਹੋਰ ਬੂਥਾਂ 'ਤੇ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ