JALANDHAR WEATHER

ਪਾਪਾ ਦੀ ਹਾਲਤ ਹੈ ਠੀਕ- ਈਸ਼ਾ ਦਿਓਲ

ਨਵੀਂ ਦਿੱਲੀ, 11 ਨਵੰਬਰ- ਦਿੱਗਜ਼ ਅਦਾਕਾਰ ਧਰਮਿੰਦਰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਦਾਖਲ ਹਨ। ਇਸ ਦੌਰਾਨ ਉਨ੍ਹਾਂ ਦੀ ਧੀ ਈਸ਼ਾ ਦਿਓਲ ਨੇ ਉਨ੍ਹਾਂ ਦੀ ਮੌਤ ਦੀ ਖ਼ਬਰ ਨੂੰ ਬੇਬੁਨਿਆਦ ਦੱਸਿਆ ਹੈ। ਇਕ ਪੋਸਟ ਵਿਚ ਉਨ੍ਹਾਂ ਨੇ ਕਿਹਾ ਕਿ ਪਾਪਾ ਪੂਰੀ ਤਰ੍ਹਾਂ ਸਥਿਰ ਹਨ ਅਤੇ ਠੀਕ ਹੋ ਰਹੇ ਹਨ।
ਉਨ੍ਹਾਂ ਅੱਗੇ ਲਿਖਿਆ ਕਿ ਮੀਡੀਆ ਪੂਰੀ ਤਰ੍ਹਾਂ ਝੂਠੀਆਂ ਖ਼ਬਰਾਂ ਫੈਲਾ ਰਿਹਾ ਹੈ। ਪਾਪਾ ਦੀ ਹਾਲਤ ਸਥਿਰ ਹੈ ਅਤੇ ਉਹ ਠੀਕ ਹੋ ਰਹੇ ਹਨ। ਅਸੀਂ ਸਾਰਿਆਂ ਨੂੰ ਸਾਡੇ ਪਰਿਵਾਰ ਦੀ ਨਿੱਜਤਾ ਦਾ ਸਤਿਕਾਰ ਕਰਨ ਦੀ ਬੇਨਤੀ ਕਰਦੇ ਹਾਂ। ਪਾਪਾ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਨ ਲਈ ਧੰਨਵਾਦ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ