ਅੱਜ ਉੱਚ-ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਅਮਿਤ ਸ਼ਾਹ
ਨਵੀਂ ਦਿੱਲੀ, 11 ਨਵੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਵੇਰੇ 11 ਵਜੇ ਕਰਤਵਯ ਭਵਨ ਵਿਖੇ ਗ੍ਰਹਿ ਮੰਤਰਾਲੇ ਦੇ ਦਫ਼ਤਰ ਵਿਚ ਇਕ ਉੱਚ-ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਵਿਚ ਗ੍ਰਹਿ ਸਕੱਤਰ ਗੋਵਿੰਦ ਮੋਹਨ, ਖੁਫੀਆ ਬਿਊਰੋ ਦੇ ਡਾਇਰੈਕਟਰ, ਰਾਸ਼ਟਰੀ ਜਾਂਚ ਏਜੰਸੀ ਦੇ ਡਾਇਰੈਕਟਰ ਜਨਰਲ, ਦਿੱਲੀ ਪੁਲਿਸ ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਿਲ ਹੋਣਗੇ। ਇਹ ਸਮੀਖਿਆ ਮੀਟਿੰਗ ਸੋਮਵਾਰ ਸ਼ਾਮ ਨੂੰ ਦਿੱਲੀ ਵਿਚ ਹੋਏ ਧਮਾਕੇ ਦੇ ਮੱਦੇਨਜ਼ਰ ਕੀਤੀ ਗਈ ਹੈ, ਜਿਸ ਵਿਚ ਅੱਠ ਲੋਕ ਮਾਰੇ ਗਏ ਸਨ ਅਤੇ ਕਈ ਹੋਰ ਜ਼ਖਮੀ ਹੋ ਗਏ ਸਨ।
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਵਰਚੁਅਲੀ ਮੀਟਿੰਗ ਵਿਚ ਸ਼ਾਮਿਲ ਹੋਣਗੇ।
;
;
;
;
;
;
;
;
;