ਪੀ.ਐਸ.ਪੀ.ਸੀ.ਐਲ. ਦੇ ਮੁੱਖ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
ਪਟਿਆਲਾ, 11 ਨਵੰਬਰ (ਅਮਨਦੀਪ ਸਿੰਘ)- ਪਟਿਆਲਾ ਵਿਖੇ ਪੀ.ਐਸ.ਪੀ.ਸੀ.ਐਲ. ਦੇ ਮੁੱਖ ਦਫ਼ਤਰ ਦੇ ਬਾਹਰ ਅੱਜ ਬਿਜਲੀ ਬੋਰਡ ਦੇ ਵਿਚ ਜਥੇਬੰਦੀ ਵਲੋਂ ਧਰਨਾ ਪ੍ਰਦਰਸ਼ਨ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਪੀ.ਐਸ.ਪੀ.ਸੀ.ਐਲ. ਦੇ ਮੁੱਖ ਦਫਤਰ ਦੇ ਬਾਹਰ ਸੜਕ ਰੋਕ ਕੇ ਤੇ ਗੇਟ ਬੰਦ ਕਰਕੇ ਰੋਸ ਪ੍ਰਗਟ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਨੇ ਦੱਸਿਆ ਕੇ ਪੰਜਾਬ ਵਿਚ ਕੁੱਲ 2600 ਨੌਜਵਾਨ ਹਨ, ਜੋ ਇਸ ਧਰਨੇ ਦਾ ਹਿੱਸਾ ਬਣੇ ਹਨ।ਉਨ੍ਹਾਂ ਕਿਹਾ ਕਿ ਅਸੀਂ 2025-26 ਬੈਚ ਦੇ ਨੌਜਵਾਨ ਹਾਂ ਤੇ ਮਹਿਕਮੇ ਵਲੋਂ ਸਾਡੀ ਅਪ੍ਰੇਂਟਸ ਨਹੀਂ ਲਗਾਈ ਜਾ ਰਹੀ,ਜਿਸ ਕਰਕੇ ਸਾਨੂੰ ਮਜਬੂਰਨ ਧਰਨਾ ਲਗਾਉਣਾ ਪਿਆ। ਉਨ੍ਹਾਂ ਕਿਹਾ ਕਿ ਸਾਡੇ ਵਲੋਂ ਉੱਚ ਅਧਿਕਾਰੀਆਂ ਨਾਲ ਰਾਬਤਾ ਤੇ ਮੀਟਿੰਗ ਕੀਤੀ ਜਾ ਰਹੀ ਹੈ ਅਤੇ ਜੇਕਰ ਸਾਡੀਆ ਮੰਗਾਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਆਉਣ ਵਾਲੇ ਸਮੇਂ ਵਿਚ ਇਹ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।
;
;
;
;
;
;
;
;