JALANDHAR WEATHER

ਦਿੱਲੀ ਧਮਾਕੇ ਤੋਂ ਬਾਅਦ ਗੁਰੂ ਹਰਸਹਾਏ ਪੁਲਿਸ ਵੀ ਹੋਈ ਅਲਰਟ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 11 ਨਵੰਬਰ (ਕਪਿਲ ਕੰਧਾਰੀ) - ਕੱਲ੍ਹ ਦਿੱਲੀ ਦੇ ਲਾਲ ਕਿਲ੍ਹੇ ਦੇ ਕੋਲ ਹੋਏ ਧਮਾਕੇ ਤੋਂ ਬਾਅਦ ਜਿਥੇ ਦਿੱਲੀ ਸਮੇਤ ਹਰਿਆਣਾ, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਮਹਾਰਾਸ਼ਟਰ, ਗੁਜਰਾਤ, ਰਾਜਸਥਾਨ, ਯੂ.ਪੀ, ਬਿਹਾਰ ਸਮੇਤ ਦੇਸ਼ ਭਰ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ, ਉਥੇ ਹੀ ਪੰਜਾਬ ਵਿਚ ਵੀ ਬੀਤੀ ਰਾਤ ਹਾਈ ਅਲਰਟ ਜਾਰੀ ਕੀਤਾ ਗਿਆ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਮੇਨ ਚੌਂਕਾਂ ਅਤੇ ਮਹੱਤਵਪੂਰਨ ਸਥਾਨਾਂ 'ਤੇ ਪੁਲਿਸ ਵਲੋਂ ਨਾਕਾਬੰਦੀ ਕਰ ਦਿੱਤੀ ਗਈ ਹੈ। ਸਬ ਡਿਵੀਜ਼ਨ ਗੁਰੂ ਹਰਸਹਾਏ ਦੇ ਡੀਐਸਪੀ ਰਾਜਬੀਰ ਸਿੰਘ ਵਲੋਂ ਕੱਲ੍ਹ ਰਾਤ ਤੋਂ ਬੱਤੀਆਂ ਵਾਲੇ ਚੌਂਕ ਵਿਚ ਨਾਕੇਬੰਦੀ ਕਰਕੇ ਉਥੋਂ ਲੰਘ ਰਹੇ ਵਾਹਨਾਂ ਦੀ ਬਾਰੀਕੀ ਦੇ ਨਾਲ ਚੈਕਿੰਗ ਕੀਤੀ ਗਈ । ਇਸ ਮੌਕੇ ਗੱਲਬਾਤ ਕਰਦੇ ਹੋਏ ਡੀਐਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਦਿੱਲੀ ਧਮਾਕੇ ਤੋਂ ਬਾਅਦ ਉੱਚ ਅਧਿਕਾਰੀਆਂ ਦੀਆਂ ਆਈਆਂ ਹਦਾਇਤਾਂ ਤੋਂ ਬਾਅਦ ਉਨ੍ਹਾਂ ਵਲੋਂ ਗੁਰੂ ਹਰਸਹਾਏ ਸ਼ਹਿਰ ਵਿਚ ਸੁਰੱਖਿਆ ਵਧਾ ਦਿੱਤੀ ਹੈ। ਉਨ੍ਹਾਂ ਵਲੋਂ ਅਤੇ ਥਾਣਾ ਮੁਖੀ ਗੁਰਜੰਟ ਸਿੰਘ ਵਲੋਂ ਪੁਲਿਸ ਪਾਰਟੀਆਂ ਨੂੰ ਨਾਲ ਲੈ ਕੇ ਜਿਥੇ ਸ਼ਹਿਰਾਂ ਦੇ ਮੁੱਖ ਸਥਾਨਾਂ ਤੇ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਉਥੇ ਹੀ ਸ਼ਹਿਰ ਦੇ ਮਹੱਤਵਪੂਰਨ ਸਥਾਨਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਤੇ ਜੇਕਰ ਕੋਈ ਸ਼ਰਾਰਤੀ ਅਨਸਰ ਕੋਈ ਗੜਬੜੀ ਕਰਦਾ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਸਥਿਤੀ ਵਿਚ ਪੁਲਿਸ ਨਾਲ ਸਹਿਯੋਗ ਕਰਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ