JALANDHAR WEATHER

ਅਕਾਲੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਵਲੋਂ ਐਸ.ਐਚ.ਓ. ਅਤੇ ਏ.ਐਸ.ਆਈ. ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ

ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ) — ਤਰਨ ਤਾਰਨ ਵਿਖੇ ਹੋ ਰਹੀ ਜ਼ਿਮਨੀ ਚੋਣ ਦੌਰਾਨ ਪੈ ਰਹੀਆਂ ਵੋਟਾਂ ਮੌਕੇ ਸੱਤਾਧਾਰੀ ਪਾਰਟੀ ਦੀ ਸ਼ਹਿ ’ਤੇ ਪੁਲਿਸ ਵਲੋਂ ਅਕਾਲੀ ਵਰਕਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਖ਼ਿਲਾਫ਼ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਵਲੋਂ ਥਾਣਾ ਸਿਟੀ ਦੇ ਐਸ.ਐਚ.ਓ. ਗੁਰਚਰਨ ਸਿੰਘ ਅਤੇ ਏ.ਐਸ.ਆਈ. ਗੁਰਪ੍ਰੀਤ ਸਿੰਘ ਖ਼ਿਲਾਫ਼ ਜ਼ਿਲ੍ਹਾ ਰਿਟਰਨਿੰਗ ਅਫ਼ਸਰ, ਜਨਰਲ ਅਬਜਰਵਰ ਚੋਣ ਨੂੰ ਲਿਖਤੀ ਸ਼ਿਕਾਇਤ ਦੇ ਕੇ ਮੰਗ ਕੀਤੀ ਗਈ ਕਿ ਪੁਲਿਸ ਵਲੋਂ ਕੀਤੀ ਜਾ ਰਹੀ ਗੁੰਡਾਗਰਦੀ ਨੂੰ ਰੋਕਿਆ ਜਾਵੇ ਅਤੇ ਜਿਹੜੇ ਅਧਿਕਾਰੀ ਅਕਾਲੀ ਵਰਕਰਾਂ ਨਾਲ ਧੱਕੇਸ਼ਾਹੀਆਂ ਕਰ ਰਹੇ ਹਨ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਬੀਬੀ ਸੁਖਵਿੰਦਰ ਕੌਰ ਰੰਧਾਵਾ ਨੇ ਦੱਸਿਆ ਕਿ ਬੂਥ ਨੰਬਰ 146–147 ਤੋਂ ਰਾਜ ਕੁਮਾਰ ਰੀਟਾ ਪ੍ਰਧਾਨ ਨੂੰ ਐਸ.ਐਚ.ਓ. ਵਲੋਂ ਬਿਨਾ ਵਜ੍ਹਾ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਨੂੰ ਆਪ ਜੀ ਵਲੋਂ ਦਖ਼ਲ ਦੇ ਕੇ ਤੁਰੰਤ ਰਿਹਾਅ ਕਰਵਾਇਆ ਜਾਵੇ ਅਤੇ ਜਿਹੜੇ ਪੁਲਿਸ ਅਧਿਕਾਰੀ ਅਕਾਲੀ ਵਰਕਰਾਂ ਨਾਲ ਧੱਕੇਸ਼ਾਹੀ ਕਰਕੇ ਚੋਣ ਕਮਿਸ਼ਨ ਦੀ ਉਲੰਘਣਾ ਕਰ ਰਹੇ ਹਨ, ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ