ਲੁਧਿਆਣਾ ਦੀ ਫਰੂਟ ਮੰਡੀ ਵਿਚ ਲੱਗੀ ਭਿਆਨਕ ਅੱਗ
ਲੁਧਿਆਣਾ, 11 ਨਵੰਬਰ (ਭੁਪਿੰਦਰ ਬੈਂਸ/ਰੂਪੇਸ਼ ਕੁਮਾਰ) - ਲੁਧਿਆਣਾ ਦੇ ਜਲੰਧਰ ਬਾਈਪਾਸ ਨਜ਼ਦੀਕ ਸਥਿਤ ਸਬਜ਼ੀ ਮੰਡੀ ਦੇ ਨਾਲ ਲੱਗਦੀ ਫਰੂਟ ਮੰਡੀ ਵਿਚ ਅਚਾਨਕ ਅੱਗ ਲੱਗ ਗਈ ਅੱਗ। ਅੱਗ ਫਰੂਟਾਂ ਦੇ ਕਰੇਟ ਨੂੰ ਲੱਗੀ ਸੀ, ਜਿਸ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰਨ ਕਰ ਲਿਆ ਤੇ ਨਜ਼ਦੀਕ ਖੜੀ ਟਾਟਾ 407 ਵੀ ਅੱਗ ਦੀ ਚਪੇਟ ਵਿਚ ਆ ਗਈ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਅੱਗ ਤੇ ਕਾਬੂ ਪਾਇਆ।
;
;
;
;
;
;
;
;
;