JALANDHAR WEATHER

ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਮੁੱਖ ਮਾਰਗ 'ਤੇ ਪਿੱਕਅਪ ਗੱਡੀ ਦੀ ਬੱਸ ਨਾਲ ਟੱਕਰ, ਕਿਸਾਨ ਆਗੂ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਨੇੜਲੇ ਪਿੰਡ ਉਦੇਕਰਨ ਨੇੜੇ ਕੋਟਕਪੂਰਾ ਮੁੱਖ ਸੜਕ 'ਤੇ ਯਾਦਗਾਰੀ ਗੇਟ ਕੋਲ ਦੇਰ ਸ਼ਾਮ ਪਿਕਅੱਪ ਗੱਡੀ ਅਤੇ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਡੀਪੂ ਦੀ ਬੱਸ ਦਰਮਿਆਨ ਹੋਈ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਅਤੇ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਗੁਰਪ੍ਰੀਤ ਸਿੰਘ ਬਿੱਟੂ ਨੇ ਦੱਸਿਆ ਕਿ ਪਿਕਅੱਪ ਗੱਡੀ ਵਿਚ ਸਵਾਰ ਹਰਜੀਤ ਸਿੰਘ ਪੁੱਤਰ ਛਿੰਦਰਪਾਲ ਸਿੰਘ ਬਲਾਕ ਆਗੂ ਕੋਟਕਪੂਰਾ ਅਤੇ ਬਲਵੰਤ ਸਿੰਘ ਇਕਾਈ ਪ੍ਰਧਾਨ ਪਿੰਡ ਨੰਗਲ (ਫ਼ਰੀਦਕੋਟ) ਜੋ ਕਿ ਫ਼ਾਜ਼ਿਲਕਾ ਹੜ੍ਹ ਪੀੜ੍ਹਤ ਇਲਾਕੇ ਵਿਚ ਰਾਹਤ ਸਮੱਗਰੀ ਕਣਕ ਦੇ ਬੀਜ ਵਗੈਰਾ ਵੰਡ ਕੇ ਵਾਪਸ ਕੋਟਕਪੂਰਾ ਜਾ ਰਹੇ ਸਨ ਤਾਂ ਸ੍ਰੀ ਮੁਕਤਸਰ ਸਾਹਿਬ ਤੋਂ ਥੋੜ੍ਹੀ ਦੂਰ ਅੱਗੇ ਹੀ ਪੰਜਾਬ ਰੋਡਵੇਜ਼ ਦੀ ਬੱਸ ਨਾਲ ਟੱਕਰ ਹੋ ਗਈ।

ਜਿਸ ਮਗਰੋਂ ਗੰਭੀਰ ਜ਼ਖ਼ਮੀ ਹਾਲਤ ਵਿਚ ਦੋਵਾਂ ਨੂੰ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਲਿਆਂਦਾ ਗਿਆ। ਇਸ ਦਰਮਿਆਨ ਬਲਾਕ ਕੋਟਕਪੂਰਾ ਦੇ ਕਿਸਾਨ ਆਗੂ ਹਰਜੀਤ ਸਿੰਘ ਕੋਟਕਪੂਰਾ ਦੀ ਮੌਤ ਹੋ ਗਈ ਅਤੇ ਦੂਜੇ ਗੰਭੀਰ ਜ਼ਖ਼ਮੀ ਬਲਵੰਤ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਭੇਜਿਆ ਗਿਆ। ਜਿੱਥੇ ਉਸ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਉਸ ਦੇ ਸਿਰ ਵਿਚ ਗੰਭੀਰ ਸੱਟ ਹੈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ