JALANDHAR WEATHER

‘ਹਿੰਦ ਦੀ ਚਾਦਰ' ਲਾਈਟ ਐਂਡ ਸਾਊਂਡ ਸ਼ੋਅ ਨੇ ਸੰਗਤ ਨੂੰ ਕੀਤਾ ਭਾਵੁਕ

ਸੰਗਰੂਰ, 11 ਨਵੰਬਰ (ਧੀਰਜ ਪਸ਼ੌਰੀਆ ) - ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰੂ ਸਾਹਿਬ ਦੇ ਜੀਵਨ, ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ 'ਤੇ ਆਧਾਰਿਤ ਲਾਈਟ ਐਂਡ ਸਾਊਂਡ ਸ਼ੋਅ 'ਹਿੰਦ ਦੀ ਚਾਦਰ' ਦੀ ਪੇਸ਼ਕਾਰੀ ਮੰਗਲਵਾਰ ਦੀ ਸ਼ਾਮ ਨੂੰ ਸਰਕਾਰੀ ਰਣਬੀਰ ਕਾਲਜ ਵਿਖੇ ਕੀਤੀ ਗਈ, ਜਿਥੇ ਪੁੱਜੀ ਵੱਡੀ ਗਿਣਤੀ ਸੰਗਤ ਨੂੰ ਇਸ ਸ਼ੋਅ ਦੀ ਪੇਸ਼ਕਾਰੀ ਨੇ ਭਾਵੁਕ ਕਰ ਦਿੱਤਾ। 'ਹਿੰਦ ਦੀ ਚਾਦਰ' ਸ਼ੋਅ ਵਿਚ 350 ਸਾਲ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਵਲੋਂ 'ਤਿਲਕ ਜੰਝੂ ਰਾਖਾ ਪ੍ਰਭ ਤਾ ਕਾ, ਕੀਨੋ ਬਡੋ ਕਲੂ ਮਹਿਕ ਸਾਕਾ' ਤਹਿਤ ਆਪਣੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਸਮੇਤ ਦਿੱਲੀ ਦੇ ਚਾਂਦਨੀ ਚੌਕ ਵਿਖੇ ਦਿੱਤੀ ਗਈ ਲਾਸਾਨੀ ਸ਼ਹਾਦਤ ਨਾਲ ਬੁਲੰਦ ਕੀਤੀ ਗਈ ਹੱਕ, ਸੱਚ, ਨਿਆਂ, ਪਰਉਪਕਾਰ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਗਿਆ । ਇਸ ਦੌਰਾਨ ਢਾਡੀ ਸੁਖਦੇਵ ਸਿੰਘ ਬਲੱਗਣ ਦੇ ਜਥੇ ਨੇ ਵਾਰਾਂ ਦੇ ਗਾਇਨ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ।

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਕ ਸੇਵਕ ਵਜੋਂ ਵੱਡੇ ਪੱਧਰ 'ਤੇ ਮਨਾ ਰਹੀ ਹੈ। ਇਸ ਮੌਕੇ ਸਮੇਤ ਸ਼ਹਿਰ ਤੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੋਂ ਪੁੱਜੀ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਿਰਕਤ ਕੀਤੀ।  ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ