ਆਉਣ ਵਾਲੇ ਦਿਨਾਂ ’ਚ ਪੰਜਾਬ ਵਿਚ ਮੌਸਮ ਰਹੇਗਾ ਸਾਫ਼- ਮੌਸਮ ਵਿਭਾਗ
ਚੰਡੀਗੜ੍ਹ, 12 ਨਵੰਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਤੇਜ਼ ਹੋ ਗਈ ਹੈ। ਸਵੇਰ ਅਤੇ ਸ਼ਾਮ ਦੇ ਨਾਲ ਨਾਲ ਹੁਣ ਰਾਤਾਂ ਵੀ ਠੰਢੀਆਂ ਹੁੰਦੀਆਂ ਜਾ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤੇ ਮੌਸਮ ਸਾਫ਼ ਰਹੇਗਾ। ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ। ਅਗਲੇ ਤਿੰਨ ਦਿਨਾਂ ਲਈ ਘੱਟੋ-ਘੱਟ ਤਾਪਮਾਨ ਸਥਿਰ ਰਹੇਗਾ ਅਤੇ ਆਮ ਨਾਲੋਂ 2 ਤੋਂ 4 ਡਿਗਰੀ ਸੈਲਸੀਅਸ ਘੱਟ ਰਹਿਣ ਦੀ ਉਮੀਦ ਹੈ।
ਪਿਛਲੇ 24 ਘੰਟਿਆਂ ਵਿਚ ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਘੱਟ ਗਿਆ ਹੈ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ ਹੈ। ਸਮਰਾਲਾ ਵਿਚ ਸਭ ਤੋਂ ਵੱਧ ਤਾਪਮਾਨ 29.9 ਡਿਗਰੀ ਦਰਜ ਕੀਤਾ ਗਿਆ।
;
;
;
;
;
;
;
;