ਇੰਸਪੈਕਟਰ ਭੂਸ਼ਣ ਕੁਮਾਰ ਮਾਮਲੇ ਵਿਚ ਇਸ ਸੀਨੀਅਰ ਅਧਿਕਾਰੀ 'ਤੇ ਪੋਸਕੋ ਐਕਟ ਲਗਾਉਣ ਦੇ ਹੁਕਮ
ਜਲੰਧਰ, 12 ਨਵੰਬਰ- ਐਸ.ਐਸ.ਪੀ. ਦਫ਼ਤਰ ਦੇ ਇਕ ਸੀਨੀਅਰ ਅਧਿਕਾਰੀ ਵਿਰੁੱਧ ਇਕ ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਅਤੇ ਕਿਸੇ ਹੋਰ ਔਰਤ ਨਾਲ ਅਸ਼ਲੀਲ ਵੀਡੀਓ ਕਾਲਾਂ ਕਰਨ ਦੇ ਦੋਸ਼ ਵਿਚ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ ਨਾਲ ਹੋਰ ਜ਼ਿੰਮੇਵਾਰ ਅਧਿਕਾਰੀਆਂ ਲਈ ਹੋਰ ਮੁਸ਼ਕਿਲਾਂ ਖੜ੍ਹੀਆਂ ਹੋ ਗਈਆਂ ਹਨ। ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਫਿਲੌਰ ਦੇ ਡੀ.ਐਸ.ਪੀ. ਬੱਲ ਵਿਰੁੱਧ ਤੁਰੰਤ ਪੋਸਕੋ ਐਕਟ ਲਾਗੂ ਕਰਨ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਇਹ ਵੀ ਹੁਕਮ ਦਿੱਤਾ ਹੈ ਕਿ ਭੂਸ਼ਣ ਕੁਮਾਰ ਵਿਰੁੱਧ ਇਕ ਔਰਤ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਜਾਵੇ ਅਤੇ ਧਾਰਾ 21 ਜੋੜੀ ਜਾਵੇ। ਫਿਲੌਰ ਦੇ ਡੀ.ਐਸ.ਪੀ. ਬੱਲ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਰਿਪੋਰਟ ਕੀਤੀ ਜਾਵੇ। ਇਸ ਮਾਮਲੇ ਵਿਚ ਬਾਲ ਕਮਿਸ਼ਨ ਦੇ ਦਖਲ ਤੋਂ ਬਾਅਦ ਅਗਲੇ ਦੋ ਤੋਂ ਤਿੰਨ ਦਿਨਾਂ ਵਿਚ ਦਿਹਾਤੀ ਐਸ.ਐਸ.ਪੀ. ਵਿਰੁੱਧ ਵੀ ਕਾਰਵਾਈ ਕੀਤੇ ਜਾਣ ਦੀ ਉਮੀਦ ਹੈ।
;
;
;
;
;
;
;
;