ਰਾਜਾ ਵੜਿੰਗ ਵਲੋਂ ਸਵ. ਬੂਟਾ ਸਿੰਘ ’ਤੇ ਟਿੱਪਣੀ ਮਾਮਲਾ, ਕਪੂਰਥਲਾ ਪੁਲਿਸ ਨੇ ਕਮਿਸ਼ਨ ਨੂੰ ਸੌਂਪੀ ਰਿਪੋਰਟ
ਚੰਡੀਗੜ੍ਹ, 12 ਨਵੰਬਰ- ਕਪੂਰਥਲਾ ਪੁਲਿਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸਾਬਕਾ ਕੇਂਦਰੀ ਮੰਤਰੀ ਸਵਰਗੀ ਬੂਟਾ ਸਿੰਘ ਵਿਰੁੱਧ ਕੀਤੀਆਂ ਟਿੱਪਣੀਆਂ ਸੰਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਰਿਪੋਰਟ ਸੌਂਪ ਦਿੱਤੀ ਹੈ।
ਪੁਲਿਸ ਨੇ ਕਮਿਸ਼ਨ ਨੂੰ ਦੱਸਿਆ ਕਿ ਸ਼ਿਕਾਇਤਕਰਤਾ ਸਰਬਜੋਤ ਸਿੰਘ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸ਼ਿਕਾਇਤਕਰਤਾ ਤੋਂ ਮੀਡੀਆ ਰਿਕਾਰਡ ਪ੍ਰਾਪਤ ਕਰਕੇ ਉਨ੍ਹਾਂ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ। ਕਮਿਸ਼ਨ ਨੇ ਅਗਲੀ ਕਾਰਵਾਈ ਲਈ 19 ਨਵੰਬਰ ਨੂੰ ਨਵੀਂ ਪੁਲਿਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਇਸ ਸੰਬੰਧ ਵਿਚ ਕਪੂਰਥਲਾ ਪੁਲਿਸ ਦੇ ਡੀ.ਐਸ.ਪੀ. ਹਰਗੁਰਦੇਵ ਸਿੰਘ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਿਚਕਾਰ ਹੋਈ ਗੱਲਬਾਤ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿਚ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਸੰਬੰਧੀ ਕੁਝ ਸਵਾਲ ਪੁੱਛੇ ਅਤੇ ਉਨ੍ਹਾਂ ਨੂੰ ਇਸ ਮਾਮਲੇ ਵਿਚ ਜਲਦੀ ਤੋਂ ਜਲਦੀ ਢੁਕਵੀਂ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
;
;
;
;
;
;
;
;