ਇੰਡੀਅਨ ਅਕੈਡਮੀ ਆਫ਼ ਫਾਈਨ ਆਰਟ ਵਿਖੇ ਲਗਾਈ ਗਈ ਕਲਾ ਪ੍ਰਦਰਸ਼ਨੀ
ਅੰਮ੍ਰਿਤਸਰ, 12 ਨਵੰਬਰ (ਹਰਮਿੰਦਰ ਸਿੰਘ)- ਕਲਾ ਨੂੰ ਉਤਸਾਹਿਤ ਕਰਨ ਵਾਲੀ ਸੰਸਥਾ ਇੰਡੀਅਨ ਅਕੈਡਮੀ ਆਫ਼ ਫਾਈਨ ਆਰਟ (ਆਰਟ ਗੈਲਰੀ) ਵਿਖੇ ਲਗਾਈ ਗਈ 90ਵੀਂ ਆਲ ਇੰਡੀਆ ਕਲਾ ਪ੍ਰਦਰਸ਼ਨ 2025 ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਕੀਤਾ ਗਿਆ। ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਭਾਜਪਾ ਦੇ ਸੀਨੀਅਰ ਆਗੂ ਅਤੇ ਆਰਟ ਗੈਲਰੀ ਦੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਵੀ ਮੌਜੂਦ ਸਨ। ਇਸ ਦੌਰਾਨ ਚੁੱਘ ਵਲੋਂ ਗੱਲਬਾਤ ਕਰਦਿਆਂ ਆਰਟ ਗੈਲਰੀ ਵਲੋਂ ਕਲਾ ਨੂੰ ਉਤਸਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ’ਤੇ ਆਰਟ ਗੈਲਰੀ ਵਲੋਂ ਤਰੁਣ ਚੁੱਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਡਾ. ਪੀ.ਐਸ. ਗਰੋਵਰ, ਭਾਜਪਾ ਆਗੂ ਮਾਨਵ ਤਨੇਜਾ, ਸੁਖਮਿੰਦਰ ਸਿੰਘ ਪਿੰਟੂ, ਬਲਦੇਵ ਰਾਜ ਬੱਗਾ, ਅਮਨ ਐਰੀ, ਸਰੂਤੀ ਵਿੱਜ, ਚੰਦਰ ਸ਼ੇਖਰ ਸਮੇਤ ਵੱਡੀ ਗਿਣਤੀ ’ਚ ਹੋਰ ਲੋਕ ਵੀ ਹਾਜ਼ਰ ਸਨ।
;
;
;
;
;
;
;
;