ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗੁਰਲਵ ਸਿੰਘ ਕਾਬੂ
ਚੰਡੀਗੜ੍ਹ, 12 ਨਵੰਬਰ- ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਕਿਹਾ ਕਿ ਵੱਡੀ ਸਫ਼ਲਤਾ ਵਿਚ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ਼.) ਪੰਜਾਬ ਨੇ ਬਟਾਲਾ ਪੁਲਿਸ ਨਾਲ ਸਾਂਝੇ ਅਭਿਆਨ ਵਿਚ ਜੱਗੂ ਭਗਵਾਨਪੁਰੀਆ ਗੈਂਗ ਦੇ ਇਕ ਸਰਗਰਮ ਮੈਂਬਰ ਗੁਰਲਵ ਸਿੰਘ ਉਰਫ਼ ਲਵ ਰੰਧਾਵਾ, ਜੋ ਕਿ ਬਟਾਲਾ ਦਾ ਰਹਿਣ ਵਾਲਾ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਆਧੁਨਿਕ ਹਥਿਆਰ (ਦੋ ਪਿਸਤੌਲਾਂ ਦੇ ਨਾਲ 3 ਮੈਗਜ਼ੀਨ ਅਤੇ 16 ਜ਼ਿੰਦਾ ਕਾਰਤੂਸ) ਬਰਾਮਦ ਕੀਤੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਆਪਣੇ ਵਿਦੇਸ਼ੀ ਹੈਂਡਲਰ ਅੰਮ੍ਰਿਤ ਦਾਲਮ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ ਅਤੇ ਉਸਦਾ ਅਸਲਾ ਐਕਟ, ਚੋਰੀ ਅਤੇ ਘਰ ਤੋੜਨ ਨਾਲ ਸੰਬੰਧਿਤ ਮਾਮਲਿਆਂ ਵਿਚ ਸ਼ਾਮਿਲ ਹੋਣ ਦੇ ਨਾਲ ਅਪਰਾਧਿਕ ਪਿਛੋਕੜ ਹੈ। ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿਖੇ ਅਸਲਾ ਐਕਟ ਤਹਿਤ ਐਫ਼.ਆਈ.ਆਰ. ਦਰਜ ਕੀਤੀ ਗਈ ਹੈ ਤੇ ਹੋਰ ਜਾਂਚ ਜਾਰੀ ਹੈ।
;
;
;
;
;
;
;
;