ਈਰਾਨ ਨੇ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਭਿਆਨਕ ਧਮਾਕੇ 'ਤੇ ਭਾਰਤ ਨਾਲ ਸੰਵੇਦਨਾ ਕੀਤੀ ਪ੍ਰਗਟ
ਤਹਿਰਾਨ [ਈਰਾਨ], 12 ਨਵੰਬਰ (ਏਐਨਆਈ): ਈਰਾਨ ਨੇ ਸੋਮਵਾਰ ਸ਼ਾਮ ਨੂੰ ਦਿੱਲੀ ਦੇ ਪ੍ਰਤੀਕ ਲਾਲ ਕਿਲ੍ਹੇ ਨੇੜੇ ਹੋਏ ਭਿਆਨਕ ਧਮਾਕੇ 'ਤੇ ਭਾਰਤ ਨਾਲ ਰਸਮੀ ਸੰਵੇਦਨਾ ਪ੍ਰਗਟ ਕੀਤੀ, ਜਿਸ ਵਿਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਨਵੀਂ ਦਿੱਲੀ ਵਿਚ ਹੋਏ ਧਮਾਕੇ ਤੋਂ ਬਾਅਦ, ਵਿਦੇਸ਼ ਮੰਤਰਾਲੇ ਦੇ ਬੁਲਾਰੇ ਇਸਮਾਈਲ ਬਕਾਈ ਨੇ ਭਾਰਤ ਦੀ ਸਰਕਾਰ ਅਤੇ ਲੋਕਾਂ, ਖਾਸ ਕਰਕੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਈਰਾਨ ਦੇ ਇਸਲਾਮੀ ਗਣਰਾਜ ਵਲੋਂ ਸੰਵੇਦਨਾ ਅਤੇ ਹਮਦਰਦੀ ਪ੍ਰਗਟ ਕੀਤੀ । ਉਨ੍ਹਾਂ ਨੇ ਇਸ ਦੁਖਦਾਈ ਘਟਨਾ ਵਿਚ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ।
ਈਰਾਨ ਦੇ ਵਿਦੇਸ਼ ਮੰਤਰਾਲੇ ਦਾ ਇਹ ਸੰਦੇਸ਼ ਰਾਸ਼ਟਰੀ ਰਾਜਧਾਨੀ ਵਿਚ ਹੋਏ ਦੁਖਦਾਈ ਧਮਾਕੇ ਤੋਂ ਬਾਅਦ ਭਾਰਤ ਨਾਲ ਵਧ ਰਹੀ ਵਿਸ਼ਵਵਿਆਪੀ ਏਕਤਾ ਦੇ ਵਿਚਕਾਰ ਆਇਆ ਹੈ, ਜਿਸ ਵਿਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖ਼ਮੀ ਹੋ ਗਏ ਸਨ।
;
;
;
;
;
;
;
;