ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵਲੋਂ ਸਕੂਲ ਦਾ ਦੌਰਾ
ਮਾਛੀਵਾੜਾ ਸਾਹਿਬ, 12 ਨਵੰਬਰ (ਰਾਜਦੀਪ ਸਿੰਘ ਅਲਬੇਲਾ) - ਪਿੰਡ ਖਾਨਪੁਰ ਵਿਖੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅੱਜ ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਦਾ ਦੌਰਾ ਕਰਨ ਆਏ ,ਜਿਨ੍ਹਾਂ ਨਾਲ ਵਾਈਸ ਚੇਅਰਮੈਨ ਰਾਕੇਸ਼ ਭਾਰਤੀ ਮਿੱਤਲ ਵੀ ਮੌਜੂਦ ਸਨ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਜੋ ਰਾਸ਼ਟਰੀ ਸਿੱਖਿਆ ਨੀਤੀ ਲਾਗੂ ਕੀਤੀ ਜਾ ਰਹੀ ਹੈ ਉਹ ਦੇਸ਼ ਵਿਚ ਵੱਡਾ ਬਦਲਾਅ ਲਿਆਵੇਗੀ , ਜਿਸ ਨਾਲ ਬੱਚਿਆਂ ਦਾ ਸਿੱਖਿਆ ਪੱਧਰ ਉੱਚਾ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ ਬੱਚਿਆਂ ਵਿਚ ਨਵੀਂ ਰੂਹ ਫੂਕੇਗੀ। ਉਨ੍ਹਾਂ ਕਿਹਾ ਕਿ ਅੱਜ ਜਦੋਂ ਉਹ ਭਾਰਤੀ ਫਾਉਂਡੇਸ਼ਨ ਵਲੋਂ ਖੋਲ੍ਹੇ ਸੱਤਿਆ ਭਾਰਤੀ ਸਕੂਲ ਦਾ ਦੌਰਾ ਕਰਨ ਆਏ ਤਾਂ ਉਨ੍ਹਾਂ ਦੇਖਿਆ ਕਿ ਇੱਥੇ ਰਾਸ਼ਟਰੀ ਸਿੱਖਿਆ ਨੀਤੀ ਦਾ ਪ੍ਰਭਾਵ ਦੇਖਣ ਨੂੰ ਮਿਲਿਆ ਅਤੇ ਬੱਚਿਆਂ ਨੂੰ ਮਿਲ ਕੇ ਬਹੁਤ ਵਧੀਆ ਲੱਗਾ।
ਉਨ੍ਹਾਂ ਵਾਈਸ ਚੇਅਰਮੈਨ ਰਾਕੇਸ਼ ਭਾਰਤੀ ਮਿੱਤਲ ਵਲੋਂ ਖੋਲ੍ਹੇ ਗਏ ਸਕੂਲਾਂ ਦੀ ਸ਼ਲਾਘਾ ਵੀ ਕੀਤੀ। ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਸਕੂਲੀ ਵਿਦਿਆਰਥੀਆਂ ਵਲੋਂ ਲਗਾਈ ਗਈ ਪ੍ਰਦਰਸ਼ਨੀ, ਕਲਾਸ ਰੂਮ ਦੇਖੇ ਅਤੇ ਕਿਹਾ ਕਿ ਇਸ ਸਕੂਲ ਵਿਚ ਪਹਿਲੀ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਪੰਜਾਬੀ ਵਿਸ਼ੇ ਵਿਚ ਪੜ੍ਹਾਈ ਕਰਵਾਈ ਜਾ ਰਹੀ ਹੈ, ਸਾਰੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ।
;
;
;
;
;
;
;
;